ਪਿਓ-ਧੀ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਪਿਓ ਨੇ ਕੀਤਾ 13 ਸਾਲਾ ਧੀ ਦਾ ਰੇਪ

by vikramsehajpal

ਮੁੰਬਈ,(ਦੇਵ ਇੰਦਰਜੀਤ) :ਇਹ ਮਾਮਲਾ ਨਵੀਂ ਮੁੰਬਈ ਦੇ ਬੇਲਾਪੁਰ ਦਾ ਹੈ। ਦੋਸ਼ੀ ਪਿਤਾ ਪੇਸ਼ੇ ਤੋਂ ਡਰਾਈਵਰ ਹੈ। ਪੁਲਸ ਇੰਸਪੈਕਟਰ ਰਵੀਂਦਰ ਪਾਟਿਲ ਦਾ ਕਹਿਣਾ ਹੈ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀਆਂ ਦੋ ਨਬਾਲਿਗ ਲੜਕੀਆਂ ਹਨ। ਇੱਕ ਧੀ 12 ਸਾਲ ਦੀ ਹੈ ਤਾਂ ਦੂਜੀ ਧੀ ਦੀ ਉਮਰ 13 ਸਾਲ ਹੈ।ਸ਼ੀ ਆਪਣੀ 12 ਸਾਲਾ ਧੀ ਨਾਲ ਛੇੜਛਾੜ ਕਰਦਾ ਸੀ ਅਤੇ 13 ਸਾਲ ਦੀ ਧੀ ਨਾਲ ਬਲਾਤਕਾਰ ਕਰਦਾ ਸੀ। ਦੋਸ਼ੀ ਪਿਤਾ ਨੇ ਆਪਣੀ ਬੇਟੀਆਂ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੇ ਇਸ ਬਾਰੇ ਕਿਸੇ ਨੂੰ ਕੁੱਝ ਵੀ ਦੱਸਿਆ ਤਾਂ ਉਨ੍ਹਾਂ ਨੂੰ ਗੰਭੀਰ ਨਤੀਜਾ ਭੁਗਤਣ ਹੋਵੇਗਾ।

ਮਹਾਰਾਸ਼ਟਰ ਦੇ ਠਾਣੇ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ 47 ਸਾਲਾ ਪਿਤਾ ਨੇ ਆਪਣੀ 13 ਸਾਲਾ ਧੀ ਨਾਲ ਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹੀ ਨਹੀਂ ਉਹ ਦੂਜੀ ਨਬਾਲਿਗ ਧੀ ਨਾਲ ਵੀ ਛੇੜਛਾੜ ਕਰਦਾ ਸੀ। ਮਾਮਲਾ ਨੋਟਿਸ ਵਿੱਚ ਆਉਂਦਿਆਂ ਹੀ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਖੁਲਾਸੇ ਤੋਂ ਬਾਅਦ ਦੋਸ਼ੀ ਪਿਤਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 354 ਅਤੇ 376 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਜਿਨਸੀ ਅਪਰਾਧ ਤੋਂ ਬੱਚਿਆਂ ਦੀ ਹਿਫਾਜ਼ਤ ਐਕਟ ਦੀਆਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

More News

NRI Post
..
NRI Post
..
NRI Post
..