ਦੇਸ਼ ਭਰ ‘ਚ ਮਨਾਇਆ ਜਾ ਰਿਹਾ ਵਿਸਾਖੀ ਦਾ ਤਿਉਹਾਰ

by

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਅੱਜ ਯਾਨੀ ਕਿ 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦੇਸ਼ ਭਰ ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਇਸੇ ਹੀ ਦਿਨ ਕਿਸਾਨ ਨਵੀਂ ਫ਼ਸਲ ਕੱਟਣ ਦੀ ਖ਼ੁਸ਼ੀ ਮਨਾਉਂਦੇ ਹਨ। ਅਪ੍ਰੈਲ ਮਹੀਨੇ ਚ ਨਵੀਂ ਫ਼ਸਲ ਆਉਂਦੀ ਹੈ ਤਾਂ ਇਹ ਕਿਸਾਨਾਂ ਲਈ ਕਿਸੇ ਤਿਉਹਾਰ ਤੋਂ ਘੱਟ ਨਹੀਂ ਹੁੰਦੀ। ਇਸੇ ਲਈ ਵਿਸਾਖੀ ਵਾਲੇ ਦਿਨ ਕਿਸਾਨ ਫ਼ਸਲ ਦੀ ਕਟਾਈ ਦੀ ਖ਼ੁਸ਼ੀ ਮਨਾਉਂਦੇ ਹਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 'ਚ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਦੀ ਸਾਜਨਾ ਕੀਤੀ। ਬਾਅਦ ਵਿੱਚ ਗੁਰੂ ਸਾਹਿਬ ਨੇ ਉਨ੍ਹਾਂ ਪੰਜਾਂ ਨੂੰ ਅੰਮ੍ਰਿਤ ਛਕਾਇਆ।
ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕ ਪੰਜ ਬਾਣੀਆਂ ਜਪੁਜੀ ਸਾਹਿਬ, ਜਾਪੁ ਸਾਹਿਬ, ਸਵੱਯ, ਚੌਪਈ ਅਤੇ ਅਨੰਦ ਸਾਹਿਬ ਦਾ ਪਾਠ ਕੀਤਾ। ਇਸੇ ਦਿਨ ਤੋਂ ਨਵੇਂ ਦੇਸੀ ਮਹੀਨੇ ਵਿਸਾਖ ਦੀ ਸ਼ੁਰੂਆਤ ਵੀ ਹੋ ਜਾਂਦੀ ਹੈ। ਸ੍ਰੀ ਦਰਬਾਰ ਸਾਹਿਬ 'ਚ ਅੱਜ ਹਜ਼ਾਰਾ ਦੀ ਗਿਣਤੀ 'ਚ ਹੀ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਮੂਹ ਦੇਸ਼ ਵਾਸੀਆਂ ਨੂੰ ਟਵਿੱਟਰ ਰਾਹੀਂ ਵਧਾਈ ਦਿੱਤੀ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਵਿਸਾਖੀ ਮੌਕੇ ਵਧਾਈ ਦਿੱਤੀ ਹੈ।


ਇਨ੍ਹਾਂ ਤੋਂ ਇਲਾਵਾ ਕੈਬਿਨੇਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਸਮੂਹ ਸੰਗਤ ਨੂੰ ਵਿਸਾਖੀ ਅਤੇ ਖ਼ਾਲਸਾ ਪੰਥ ਸਾਜਨਾ ਮੌਕੇ ਵਧਾਈ ਦਿੱਤੀ ਹੈ।


ਪੰਜਾਬ 'ਚ ਇਸ ਤਿਉਹਾਰ ਨੂੰ ਵਿਸਾਖੀ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਪਰ ਬਾਕੀ ਹਿੱਸਿਆਂ 'ਚ ਇਹ ਤਿਉਹਾਰ ਵੱਖ-ਵੱਖ ਨਾਵਾਂ ਨਾਲ ਮਸ਼ਹੂਰ ਹੈ। ਅਸਾਮ 'ਚ ਇਸ ਨੂੰ ਬੀਹੂ ਕਿਹਾ ਜਾਂਦਾ ਹੈ, ਬੰਗਾਲ 'ਚ ਪੋਈਲਾ ਬੈਸਾਖ ਅਤੇ ਕੇਰਲ 'ਚ ਇਸ ਨੂੰ ਵਿਸ਼ੂ ਕਿਹਾ ਜਾਂਦਾ ਹੈ।