ਅੰਬ ਨੂੰ ਲੈ ਕੇ ਹੋਈ ਲੜਾਈ ਨੇ ਲਿਆ ਖੂਨੀ ਰੂਪ, ਆਪ ਸਮਰਥਕ ਦਾ ਕਤਲ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪ ਸਮਰਥਕ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਮ੍ਰਿਤਕ ਦਾ ਰਿਸ਼ਤੇਦਾਰ ਵੀ ਗੰਭੀਰ ਜਖ਼ਮੀ ਹੋ ਗਿਆ। ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਦੱਸਿਆ ਜਾ ਰਿਹਾ ਅੰਬ ਖ਼ਰਾਬ ਹੋਣ 'ਤੇ ਸ਼ੁਰੂ ਹੋਈ ਲੜਾਈ ਨੇ ਦੇਖਦੇ ਹੀ ਦੇਖਦੇ ਖੂਨੀ ਰੂਪ ਲੈ ਲਿਆ । ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਮ੍ਰਿਤਕ ਨੇ ਰੇਹੜੀ ਵਾਲੇ ਗੁਰਮੀਤ ਕੋਲੋਂ ਅੰਬ ਖਰੀਦੇ ਸਨ। ਕੁਝ ਅੰਬ ਖ਼ਰਾਬ ਹੋਣ 'ਤੇ ਸਵਰਨ ਸਿੰਘ ਦੀ ਰੇਹੜੀ ਵਾਲੇ ਨਾਲ ਲੜਾਈ ਹੋ ਗਈ।

ਇਸ ਦੌਰਾਨ ਜਦੋ ਉਸ ਦੇ ਸਾਹਮਣੇ ਫਲ ਵੇਚਣ ਦਾ ਕੰਮ ਕਰਨ ਵਾਲਾ ਪਿੰਡ ਮੜੋਲੀ ਦਾ ਰਹਿਣ ਵਾਲਾ ਸਚਿੰਦਰ ਸਿੰਘ ਉਸ ਨੂੰ ਬਚਾਉਣ ਲਈ ਆਇਆ ਤਾਂ ਦੋਸ਼ੀਆਂ ਨੇ ਸਚਿੰਦਰ ਸਿੰਘ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸਚਿੰਦਰ ਸਿੰਘ ਨੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਨੂੰ ਫੋਨ ਕੀਤਾ ।ਦੋਸ਼ ਹਨ ਕਿ ਦੋਸ਼ੀਆਂ ਨੇ ਫੋਨ ਕਰਕੇ ਆਪਣੇ ਸਾਥੀਆਂ ਨੂੰ ਬੁਲਾਇਆ, ਦੋਵਾਂ ਧਿਰਾਂ ਦੀ ਲੜਾਈ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ ।

ਦੋਸ਼ੀਆਂ ਨੇ ਸਵਰਨ ਸਿੰਘ ਨੂੰ ਫੋਨ ਕਰਕੇ ਧਮਕੀਆਂ ਵੀ ਦਿੱਤੀਆਂ, ਜਦੋ ਸਚਿੰਦਰ ਸਿੰਘ ਨੇ ਸਵਰਨ ਸਿੰਘ ਨੂੰ ਹਮਲੇ 'ਚ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗੰਭੀਰ ਜਖ਼ਮੀ ਹੋ ਗਿਆ।ਸਵਰਨ ਸਿੰਘ ਤੇ ਸਚਿੰਦਰ ਸਿੰਘ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਉੱਥੇ ਡਾਕਟਰਾਂ ਵਲੋਂ ਦੋਵਾਂ ਦੀ ਹਾਲਤ ਨਾਜ਼ੁਕ ਹੋਣ ਕਰਕੇ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ ।ਜਿੱਥੇ ਇਲਾਜ਼ ਦੌਰਾਨ ਸਵਰਨ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਸਵਰਨ ਸਿੰਘ ਆਮ ਆਦਮੀ ਪਾਰਟੀ ਦਾ ਸਮਰਥਕ ਦੱਸਿਆ ਜਾ ਰਿਹਾ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।