ਕਬੂਤਰਾਂ ਨੂੰ ਲੈ ਕੇ ਹੋਈ ਲੜਾਈ, ਚੱਲੀਆਂ ਗੋਲੀਆਂ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਗਾਵਾਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਕੋਹਾਲਾ ਵਿੱਚ ਕਬੂਤਰਾਂ ਨੂੰ ਲੈ ਕੇ 2 ਧਿਰਾਂ ਵਿਚਾਲੇ ਲੜਾਈ ਹੋ ਗਈ । ਇਸ ਲੜਾਈ ਦੌਰਾਨ ਗੋਲੀਆਂ ਵੀ ਚੱਲੀਆਂ ਗਈਆਂ। ਦੱਸਿਆ ਜਾ ਰਿਹਾ ਇਸ ਵਾਰਦਾਤ ਦੌਰਾਨ ਗੋਲੀ ਲੱਗਣ ਕਾਰਨ 1 ਵਿਅਕਤੀ ਗੰਭੀਰ ਜਖ਼ਮੀ ਹੋ ਗਿਆ। ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤ ਕ੍ਰਿਪਾਲ ਸਿੰਘ ਦੀ ਕਬੂਤਬਾਜ਼ੀ ਨੂੰ ਲੈ ਕੇ ਬੰਟੀ ਤੇ ਗਿਦੂ ਨਾਲ ਲੜਾਈ ਹੋਈ ਸੀ। ਉਕਤ ਵਿਅਕਤੀਆਂ ਨੇ ਮੇਰੇ ਪੁੱਤ ਨੂੰ ਫੋਨ ਕਰਕੇ ਘਰ ਤੋਂ ਬਾਹਰ ਬੁਲਾ ਲਿਆ ਤੇ ਉਸ ਨਾਲ ਲੜਾਈ ਕਰਨੀ ਸ਼ੁਰੂ ਕਰ ਦਿੱਤੀ । ਇਸ ਲੜਾਈ ਦੌਰਾਨ ਉਕਤਾਨ ਨੇ ਉਸ ਦੇ ਪੈਰਾਂ 'ਤੇ ਗੋਲੀਆਂ ਮਾਰ ਦਿੱਤੀਆਂ ।ਜਿਸ ਨਾਲ ਉਸ ਦਾ ਪੁੱਤ ਗੰਭੀਰ ਜਖ਼ਮੀ ਹੋ ਗਿਆ ,ਜਿਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਉਸ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।