ਅੰਤਿਮ ਪੰਘਾਲ ਨੇ ਇੱਕ ਵਾਰ ਫਿਰ ਰਚਿਆ ਇਤਿਹਾਸ, ਜਿੱਤਿਆ ਗੋਲ੍ਡ ਮੈਡਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਤਿਮ ਪੰਘਾਲ ਨੇ ਇੱਕ ਵਾਰ ਫਿਰ ਇਤਿਹਾਸ ਰਚਿਆ ਹੈ। ਦੱਸਿਆ ਜਾ ਰਿਹਾ ਅੰਤਿਮ ਅੰਡਰ - 20 ਰੈਸਲਿੰਗ ਚੈਂਪੀਅਨਸ਼ਿਪ 'ਚ ਲਗਾਤਾਰ 2 ਵਾਰ ਗੋਲ੍ਡ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਹੈ । ਉਨ੍ਹਾਂ ਨੇ ਭੋਪਾਲ 'ਚ 53 ਕਿਲੋਗ੍ਰਾਮ ਵਰਗ 'ਚ ਗੋਲ੍ਡ ਮੈਡਲ ਜਿੱਤਿਆ। ਪਿਛਲੇ ਸਾਲ ਵੀ ਉਹ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ 'ਚ ਗੋਲ੍ਡ ਮੈਡਲ ਜਿੱਤਣ ਵਾਲੀ ਪਹਿਲੀ ਮਹਿਲਾ ਪਹਿਲਵਾਨ ਬਣੀ ਸੀ । ਦੱਸ ਦਈਏ ਕਿ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਅੰਤਿਮ ਪੰਘਾਲ ਨੇ ਯੂਕੇਨ ਦੀ ਮਾਰੀਆਂ ਯੇਫਰੇਮੋਵਾ ਨੂੰ 4.0 ਨਾਲ ਹਰਾ ਕੇ ਖਿਤਾਬ ਜਿੱਤਿਆ। ਉਨ੍ਹਾਂ ਨੇ ਚੈਂਪੀਅਨਸ਼ਿਪ 'ਚ ਚੰਗਾ ਪ੍ਰਦਰਸ਼ਨ ਕਰਕੇ ਪਰਿਵਾਰ ਸਮੇਤ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ।