ਯੋਗੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਵਿੱਤ ਮੰਤਰੀ ਨੇ ਕੀਤਾ ਪੇਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਬਜਟ ਵਿੱਤ ਮੰਤਰੀ ਸੁਰੇਸ਼ ਕੁਮਾਰ ਖੰਨਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ। ਵਿੱਤੀ ਸਾਲ 2022-23 ਲਈ 6 ਲੱਖ 15 ਹਜ਼ਾਰ 518 ਕਰੋੜ 97 ਲੱਖ ਕਰੋੜ ਰੁਪਏ ਦੇ ਇਸ ਬਜਟ ਵਿਚ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਲੋੜਾਂ 'ਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧ ਕੀਤੇ ਗਏ ਹਨ।

ਬਜਟ 'ਚ ਵਾਰਾਣਸੀ ਵਿਚ ਇਕ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਸਥਾਪਨਾ ਲਈ ਜ਼ਮੀਨ ਖਰੀਦਣ ਲਈ 95 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਮੇਰਠ ਵਿਚ ਮੇਜਰ ਧਿਆਨ ਚੰਦ ਸਪੋਰਟਸ ਯੂਨੀਵਰਸਿਟੀ ਦੇ ਨਿਰਮਾਣ 'ਤੇ ਖੇਡਾਂ ਦੇ ਵਿਕਾਸ ਅਤੇ ਵਧੀਆ ਗੁਣਵੱਤਾ ਵਾਲੇ ਖਿਡਾਰੀ ਤਿਆਰ ਕਰਨ ਲਈ 700 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਯੂਨੀਵਰਸਿਟੀਆਂ ਲਈ 50 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਹੈ।