ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਦਰਜੀਤ ਮੋਹਾਲੀ ਸਟੇਡੀਅਮ ਵਿਖੇ 4 ਮਾਰਚ ਨੂੰ ਹੋਵੇਗਾ ਪਹਿਲਾ ਟੈਸਟ ਮੈਚ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਹਿਲਾ ਟੈਸਟ ਮੈਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਇੰਦਰਜੀਤ ਸਿੰਘ ਬਿੰਦਰਾ ਸਟੇਡੀਅਮ ਮੋਹਾਲੀ ਵਿਖੇ 4 ਮਾਰਚ ਹੋਣਾ ਨਿਰਧਾਰਤ ਕੀਤਾ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆ ਸ੍ਰੀਮਤੀ ਈਸ਼ਾ ਕਾਲੀਆ ਨੇ ਮੈਂਚ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਟੈਸਟ ਮੈਚ ਦੌਰਾਨ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਸ੍ਰੀਮਤੀ ਈਸ਼ਾ ਕਾਲੀਆ ਨੇ ਪ੍ਰਬੰਧਕਾ ਨੂੰ ਕਿਹਾ ਕ੍ਰਿਕਟ ਸਟੇਡੀਅਮ ਦੇ ਸਾਰੇ ਗੇਟਾ ਜ਼ਰੀਏ ਦਰਸ਼ਕਾਂ ਦੀ ਐਂਟਰੀ ਕਰਵਾਈ ਜਾਵੇ ਤਾਂ ਜੋ ਕੋਵਿਡ ਦੇ ਮੱਦੇਨਜ਼ਰ ਕਿਸੇ ਤਰ੍ਰਾਂ ਦਾ ਇਕੱਠ ਨਾ ਹੋਵੇ ਅਤੇ ਦਰਸ਼ਕ ਨਿਰਧਾਰਤ ਦੂਰੀ ਨਾਲ ਸਟੇਡੀਅਮ ਵਿੱਚ ਦਾਖਲ ਹੋ ਸਕਣ। ਉਨਾਂ ਦੱਸਿਆ ਕਿ ਸਟੇਡੀਅਮ ਵਿੱਚ 50 ਫੀਸਦੀ ਸਮਰੱਥਾ ਨਾਲ ਹੀ ਇਕੱਠ ਕੀਤਾ ਜਾ ਸਕਦਾ ਹੈ।