ਜਲੰਧਰ ਪਹੁੰਚੀ ਪਹਿਲੀ ਵੰਦੇ ਭਾਰਤ ਟਰੇਨ, ਦੇਖੋ ਲਾਈਵ ਤਸਵੀਰਾਂ

by jaskamal

ਪੱਤਰ ਪ੍ਰੇਰਕ : ਅੰਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈਸ ਅੱਜ ਯਾਨੀ ਸ਼ਨੀਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੇਰੇ ਕਰੀਬ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ ਟਰੇਨ ਸ਼ਹਿਰ ਵਾਸੀਆਂ ਨੂੰ ਕਾਫੀ ਸਹੂਲਤ ਦੇਵੇਗੀ, ਕਿਉਂਕਿ ਇਹ ਟਰੇਨ ਲੋਕਾਂ ਨੂੰ ਤੇਜ਼ ਰਫਤਾਰ ਨਾਲ ਦਿੱਲੀ ਲੈ ਜਾਵੇਗੀ। ਇਹ ਸ਼ੁੱਕਰਵਾਰ ਨੂੰ ਛੱਡ ਕੇ ਹਫ਼ਤੇ ਵਿੱਚ 6 ਦਿਨ ਚੱਲੇਗੀ ਅਤੇ ਜਲੰਧਰ ਕੈਂਟ ਸਟੇਸ਼ਨ 'ਤੇ 2 ਮਿੰਟ ਰੁਕੀ।

ਅੰਮ੍ਰਿਤਸਰ ਤੋਂ ਰਵਾਨਾ ਹੋਣ ਤੋਂ ਬਾਅਦ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਦਾ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਟਰੇਨ ਦੁਪਹਿਰ 1.22 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਪਹੁੰਚੀ। ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀ ਦੇ ਸਵਾਗਤ ਲਈ ਕਰਵਾਏ ਸਮਾਗਮ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਰਾਕੇਸ਼ ਰਾਠੌਰ, ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਆਦਿ ਤੋਂ ਇਲਾਵਾ ਪੰਜਾਬ ਮੀਤ ਪ੍ਰਧਾਨ ਰਾਜੇਸ਼ ਬਾਘਾ ਹਾਜ਼ਰ ਸਨ।

ਸਵਾਗਤੀ ਸਮਾਰੋਹ ਵਿੱਚ ਹਾਜ਼ਰ ਸਮੂਹ ਭਾਜਪਾ ਆਗੂਆਂ ਨੇ ਭਾਰਤ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਕੀਤੀ ਗਈ ਇਸ ਰੇਲ ਗੱਡੀ ਨੂੰ ਜਲੰਧਰ ਵਿਖੇ ਰੋਕਣ ਲਈ ਕੇਂਦਰ ਸਰਕਾਰ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ। ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ ਐਕਸਪ੍ਰੈਸ ਦੇ ਪਹੁੰਚਣ ਤੋਂ ਪਹਿਲਾਂ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ |