ਅੰਮ੍ਰਿਤਸਰ {Vikram Sehajpal} : ਭਾਰਤ ਦੌਰੇ 'ਤੇ ਆਏ ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਪਰਿਸਰ ਦੀ ਪ੍ਰਕਰਿਮਾ ਕੀਤੀ। ਟੋਨੀ ਐਬਟ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਜਾ ਕੇ ਸਭ ਸ਼ਰਧਾਲੂਆਂ ਨਾਲ ਮਿਲ ਕੇ ਲੰਗਰ ਛਕਿਆ ਤੇ ਭਾਂਡਿਆਂ ਦੀ ਸੇਵਾ ਕੀਤੀ।
ਗੁਰਦੁਆਰਾ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਨੂੰ ਸਨਮਾਨਤ ਕਰਦੇ ਹੋਏ ਸਰੋਪਾ ਤੇ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮਾਡਲ ਭੇਟ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਧਾਰਮਿਕ ਸਥਾਨ 'ਤੇ ਆ ਕੇ ਬਹੁਤ ਖ਼ੁਸ਼ੀ ਮਹਿਸੂਸ ਕਰ ਰਹੇ ਹਨ। ਟੋਨੀ ਐਬੋਟ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਬਹੁਚ ਚੰਗਾ ਲਗ ਰਿਹਾ ਹੈ।



