ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀ

by vikramsehajpal

ਮਾਨਸਾ (ਅੇਨ.ਆਰ.ਆਈ. ਮੀਡਿਆ )- ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਭਾਗਾਂ ਵਿੱਚ ਐਸ.ਸੀ. ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਦਲਿਤ ਸਮਾਜ ਲਈ ਬਹੁਤ ਕੁਝ ਪ੍ਰਾਪਤ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ ਸਮੇਤ ਹੋਰ ਸ਼ਖ਼ਸੀਅਤਾਂ ਇਸ ਵਰਚੂਅਲ ਕਾਨਫਰੰਸ ਵਿਚ ਸ਼ਾਮਲ ਹੋਈਆਂ ਅਤੇ ਬਾਬਾ ਸਾਹਿਬ ਦੀ ਤਸਵੀਰ ਉਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਯਾਜੀਰਾਓ ਗਾਇਕਵਾੜ III ਵੱਲੋਂ ਸਥਾਪਤ ਸਕੀਮ ਤਹਿਤ ਬਾਬਾ ਸਾਹਿਬ ਨੂੰ ਦਿੱਤੀ ਗਈ ਬੜੌਦਾ ਸਟੇਟ ਸਕਾਲਰਸ਼ਿਪ ਸਕੀਮ ਦੀ ਤਰਜ਼ ਉਤੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ 12ਵੀਂ ਜਮਾਤ ਦੇ ਸਾਰੇ ਐਸ.ਸੀ. ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ‘ਹਰ ਘਰ ਪੱਕੀ ਛੱਤ’ ਹੇਠ ਪਿੰਡਾਂ ਵਿਚ ਐਸ.ਸੀ. ਅਰਜੀਆਂ ਲਈ 30 ਫੀਸਦੀ ਰਾਖਵਾਂਕਰਨ ਅਤੇ ਆਰਥਿਕ ਤੌਰ ਉਤੇ ਕਮਜੋਰ ਵਰਗਾਂ ਲਈ ਵਾਜਬ ਕੀਮਤਾਂ ਵਾਲੀ ਹਾਊਸਿੰਗ ਸਕੀਮ ਵਿਚ ਵੀ 30 ਫੀਸਦੀ ਰਾਖਵਾਂਕਰਨ ਦੇਣਾ ਪ੍ਰਸਤਾਵਿਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਿਵਲ ਸਰਵਿਸਜ਼ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਲੰਧਰ ਵਿਖੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਟ੍ਰੇਨਿੰਗ ਸਥਾਪਤ ਕਰਨ ਦੀ ਯੋਜਨਾ ਹੈ। ਇਹ ਜੀ.ਜੀ.ਆਰ. ਕੇ ਮਿਸ਼ਨ ਹੇਠ ਸਥਾਪਤ ਕਰਨ ਲਈ ਪ੍ਰਸਤਾਵਿਤ ਹੈ ਜਿੱਥੇ ਐਸ.ਸੀ. ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਲਈ 50 ਫੀਸਦੀ ਸੀਟਾਂ ਰਾਖਵੀਂਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ ਵਿਚ ਡਾ. ਬੀ.ਆਰ. ਅੰਬੇਡਕਰ ਮਿਊਜੀਅਮ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਮੈਨੇਜਮੈਂਟ ਦੀ ਸਥਾਪਨਾ ਸਮੇਤ ਹੋਰ ਪ੍ਰੋਜੈਕਟਾਂ ਦੀ ਵੀ ਯੋਜਨਾ ਹੈ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸ਼ਗਨ ਸਕੀਮ ਦੀ ਰਾਸ਼ੀ ਵਧਾਉਣ ਅਤੇ ਪੋਸਟ-ਮੈਟਰਿਕ ਸਕਾਲਰਸ਼ਿਪ ਸਕੀਮ, ਜਿਸ ਨੂੰ ਕੇਂਦਰ ਨੇ ਬੰਦ ਕਰ ਦਿੱਤਾ ਸੀ, ਨੂੰ ਬਹਾਲ ਕਰਨ ਸਮੇਤ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਵੀ ਦਲਿਤ ਔਰਤਾਂ ਅਤੇ ਲੜਕੀਆਂ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਦੀ ਸਲਾਹੁਤਾ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ 85ਵੀਂ ਸੋਧ ਲਾਗੂ ਕਰਨ, ਦਲਿਤਾਂ ਲਈ ਪੱਕੀ ਭਰਤੀ, ਪ੍ਰਾਈਵੇਟ ਸਕੂਲਾਂ, ਪੁਲੀਸ ਵਿਭਾਗ, ਐਡਵੋਕੇਟ ਜਨਰਲ ਦਫ਼ਤਰ ਅਤੇ ਬੋਰਡਾਂ ਦੇ ਚੇਅਰਮੈਨਾਂ ਲਈ ਦਲਿਤਾਂ ਵਾਸਤੇ ਰਾਖਵਾਂਕਰਨ ਦੀ ਲੋੜ ਉਤੇ ਜੋਰ ਦਿੱਤਾ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ‘ਮਨੂਵਾਦੀ ਸੋਚ’ ਦੀ ਨਿੰਦਾ ਕੀਤਾ ਜੋ ਅਜੇ ਵੀ ਸਮਾਜ ਨੂੰ ਜਾਤ, ਰੰਗ, ਨਸਲ ਦੇ ਆਧਾਰ ਉਤੇ ਵੰਡਦਾ ਹੈ ਅਤੇ ਕੋਈ ਆਰਥਿਕ ਬਰਾਬਰੀ ਨਹੀਂ ਅਤੇ ਦਲਿਤਾਂ ਨੂੰ ਅਜੇ ਵੀ ਅਛੂਤ ਸਮਝਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਮਾਨਸਿਕਤਾ ਨੂੰ ਹੱਲਾਸ਼ੇਰੀ ਦੇਣ ਵਾਲੇ ਲੋਕ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਬਾਬਾ ਸਾਹਿਬ ਦੀ ਵਿਚਾਰਧਾਰ ਨਾਲ ਨਾਲ ਖਿਲਵਾੜ ਕਰ ਰਹੇ ਹੁੰਦੇ ਹਨ। ਉਨ੍ਹਾਂ ਕਿਹਾ,”ਐਸ.ਸੀ. ਭਾਈਚਾਰੇ ਵਿਚ ਉਨ੍ਹਾਂ ਦੇ ਸ਼ੋਸ਼ਣ ਵਿਰੁੱਧ ਜਾਗਰੂਕਤਾ ਫੈਲਾਉਣਾ ਸਾਡੀ ਜਿੰਮੇਵਾਰੀ ਬਣਦੀ ਹੈ। ਵਿਧਾਇਕ ਰਾਜ ਕੁਮਾਰ ਵੇਰਕਾ ਨੇ 85ਵੀਂ ਸੋਧ ਲਾਗੂ ਕਰਨ ਲਈ ਕਮੇਟੀ ਬਣਾਉਣ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਲਈ ਪੱਕੇ ਰੋਜ਼ਗਾਰ ਅਤੇ ਤਨਖਾਹ ਵਿਚ ਵਾਧੇ ਦਾ ਸੁਝਾਅ ਰੱਖਿਆ।ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਠੀ ਨੇ ਵੀ ਮੁੱਖ ਮੰਤਰੀ ਦੀ ਐਸ.ਸੀ. ਭਾਈਚਾਰੇ ਪ੍ਰਤੀ ਦੂਰਅੰਦੇਸ਼ ਪਹੁੰਚ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵੀ ਇਸ ਮੌਕੇ ਬਾਬਾ ਸਾਹਿਬ ਬਾਰੇ ਆਪਣੇ ਵਿਚਾਰ

More News

NRI Post
..
NRI Post
..
NRI Post
..