ਮਹਾਸ਼ਿਵਰਾਤਰੀ ਦਾ ਵਰਤ ਰੱਖਣ ਨਾਲ ਮਿਲਦਾ ਪੂਰੇ ਸਾਲ ਦਾ ਫ਼ਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਸ਼ਿਵਰਾਤਰੀ ਦਾ ਤਿਉਹਾਰ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਤਰੀਕ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਇਹ ਤਿਉਹਾਰ 1 ਮਾਰਚ ਨੂੰ ਮਨਾਇਆ ਜਾਵੇਗਾ। ਮਹਾਸ਼ਿਵਰਾਤਰੀ ਦੇ ਦਿਨ, ਸ਼ਰਧਾਲੂ ਦੇਵੀ ਪਾਰਵਤੀ ਅਤੇ ਭਗਵਾਨ ਸ਼ਿਵ ਦੀ ਪੂਜਾ ਕਰਦੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦਿਨ ਦੋਹਾਂ ਦਾ ਵਿਆਹ ਹੋਇਆ ਸੀ। ਮਹਾਸ਼ਿਵਰਾਤਰੀ ਦੇ ਦਿਨ ਵਰਤ ਰੱਖਣ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਮਾਨਤਾ ਅਨੁਸਾਰ ਜੋ ਵਿਅਕਤੀ ਮਹਾਸ਼ਿਵਰਾਤਰੀ ਦਾ ਵਰਤ ਰੱਖਦਾ ਹੈ। ਉਸ ਨੂੰ ਸਾਰਾ ਸਾਲ ਵਰਤ ਰੱਖਣ ਦਾ ਫਲ ਮਿਲਦਾ ਹੈ।