ਸ਼ਹੀਦ ਕਾਂਸਟੇਬਲ ਕਮਲ ਬਾਜਵਾ ਦਾ ਕਤਲ ਕਰਨ ਵਾਲਾ ਗੈਂਗਸਟਰ ਆਇਆ ਪੁਲਿਸ ਅੜਿੱਕੇ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ, ਦੱਸਿਆ ਜਾ ਰਿਹਾ ਜ਼ੀਰਕਪੁਰ ਦੇ ਹੋਟਲ 'ਚ ਲੁੱਕੇ ਗੈਂਗਸਟਰ ਯੁਵਰਾਜ ਸਿੰਘ ਨੂੰ ਪੁਲਿਸ ਨੇ ਮੁੱਠਭੇੜ ਦੌਰਾਨ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਯੁਵਰਾਜ ਪੀਰ ਮੁਛਲਾ ਦੇ ਇੱਕ ਹੋਟਲ 'ਚ ਲੁਕਿਆ ਹੋਇਆ ਸੀ। ਗੁਪਤ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਹੋਟਲ ਨੂੰ ਚਾਰੋਂ ਪਾਸੋ ਘੇਰ ਲਿਆ।

ਜਿਸ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਗੈਂਗਸਟਰ ਨੇ ਪੁਲਿਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਮੁੱਠਭੇੜ ਦੌਰਾਨ ਪੁਲਿਸ ਨੇ ਗੈਂਗਸਟਰ ਯੁਵਰਾਜ ਸਿੰਘ ਦੀਆਂ ਲੱਤਾਂ 'ਚ ਗੋਲੀਆਂ ਮਾਰ ਦਿੱਤੀਆਂ । ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਪਿਸਲੋਤ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ਼ਹੀਦ ਹੋਏ ਕਾਂਸਟੇਬਲ ਕਮਲ ਬਾਜਵਾ ਦੇ ਮਾਮਲੇ ਵਿੱਚ ਪੁਲਿਸ ਨੇ ਇਸ ਗੈਂਗਸਟਰ ਯੁਵਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ।