10 ਸਾਲਾਂ ਤੋਂ ਫਰਾਰ ਗੈਂਗਸਟਰ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਧਾਨ ਸਭਾ ਦੇ ਸਾਬਕਾ ਵਿਧਾਇਕ ਸਰਵੇਸ਼ ਸਿੰਘ ਦਾ ਕਤਲ ਕਰਨ ਵਾਲੇ ਗੈਂਗਸਟਰ ਨੂੰ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ UP ਤੋਂ ਆਈ STF ਦੀ ਟੀਮ ਨੇ ਡਾਬਾ ਦੇ ਇਲਾਕੇ ਤੋਂ ਦੋਸ਼ੀ ਨੂੰ ਕਾਬੂ ਕੀਤਾ ਹੈ ,ਜੋ ਪਿਛਲੇ 10 ਸਾਲਾਂ ਤੋਂ ਫਰਾਰ ਚੱਲ ਰਿਹਾ ਸੀ ।ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਅਰਵਿੰਦ ਦੇ ਰੂਪ ''ਚ ਹੋਈ ਹੈ, ਜੋ ਮੂਲ ਰੂਪ ਤੋਂ ਜ਼ਿਲ੍ਹਾ ਆਜ਼ਮਗੜ੍ਹ ਦਾ ਰਹਿਣ ਵਾਲਾ ਹੈ । ਇਸ ਗੈਂਗਸਟਰ ਤੇ UP ਪੁਲਿਸ ਵਲੋਂ 1 ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ।

ਜਾਣਕਾਰੀ ਅਨੁਸਾਰ ਗੈਂਗਸਟਰ ਅਰਵਿੰਦ ਤੇ ਉਸ ਦੇ ਸਾਥੀਆਂ ਨੇ 2013 'ਚ ਵਿਧਾਇਕ ਸਰਵੇਸ਼ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ।ਇਸ ਮਾਮਲੇ ਸਬੰਧੀ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਵੱਖ -ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਸੀ ।ਜਿਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਪਰ ਇਸ ਮਾਮਲੇ 'ਚ ਅਰਵਿੰਦ ਕਾਫੀ ਸਾਲਾਂ ਤੋਂ ਫਰਾਰ ਚੱਲ ਰਿਹਾ ਸੀ ।