ਵੱਡੀ ਖ਼ੁਸ਼ਖ਼ਬਰੀ: ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਦਿੱਲੀ ਹਵਾਈ ਅੱਡੇ ਜਾਂ ਉਸ ਦੇ ਆਸ-ਪਾਸ ਦੇ ਇਲਾਕਿਆਂ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਪਨਬੱਸ ਵਾਲਵੋ ਬੱਸ ਦੀ ਸਹੂਲਤ ਮੁਹੱਈਆ ਕਰਵਾਉਣ ਜਾ ਰਹੀ ਹੈ। ਪੰਜਾਬ 'ਤੇ ਦਿੱਲੀ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਹੋਈ ਮੀਟਿੰਗ ਦੌਰਾਨ ਇਸ 'ਤੇ ਸਹਿਮਤੀ ਬਣੀ ਹੈ ਕਿ ਹੁਣ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਬੱਸਾਂ ਵੀ ਜਾਣਗੀਆਂ।

ਦੱਸ ਦੇਈਏ ਕਿ ਇਹ ਬੱਸਾਂ 10 ਜ਼ਿਲ੍ਹਿਆਂ 'ਚੋਂ ਚੱਲਣਗੀਆਂ, ਜਿਨ੍ਹਾਂ 'ਚ ਚੰਡੀਗੜ੍ਹ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਪਠਾਨਕੋਟ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ। ਪਨਬੱਸ ਵੱਲੋਂ ਸਾਰੇ ਡਿਪੂ ਪ੍ਰਬੰਧਕਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

More News

NRI Post
..
NRI Post
..
NRI Post
..