ਗੁਰੂਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਦੀ ਜਿੰਮੇਵਾਰ ਹੋਵੇਗੀ ਸਰਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੀਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੇ ਗੁਰੂਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਜੇਕਰ ਕਿਸੇ ਵੀ ਤਰਾਂ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ। ਸੁਪਰੀਮ ਕੋਰਟ ਨੇ ਜੋ ਫੈਸਲਾ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਦਿੱਤਾ ਹੈ। ਇਸ ਮਾਮਲੇ ਫੈਸਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਪ੍ਰਬੰਧਕ ਕੋਰਟ ਅੰਦਰ ਰੀਵਿਊ ਪਟੀਸ਼ਨ ਪਾਉਣ ਲਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਾਨੂੰਨੀ ਮਾਹਿਰਾਂ ਨਾਲ ਇਸ ਮਾਮਲੇ ਤੇ ਹਾਲੇ ਵੀ ਵਿਚਾਰ - ਚਰਚਾ ਕੀਤੀ ਜਾ ਰਹੀ ਹੈ। ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੇ ਸੀ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ ਨਾਲ ਹੀ ਉਨ੍ਹਾਂ ਨੇ ਮਿਲਣਾ ਜ਼ੁਰੂਰ ਸਮਝਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਤੋੜਨ ਦੀ ਕੋਸ਼ਿਸ ਜਾ ਕੋਈ ਵੀ ਚਾਲ ਨੂੰ ਸਿੱਖ ਕੌਮ ਸਫਲ ਨਹੀਂ ਹੋਣ ਦੇਵੇਗੀ ।