ਨੁਕਸਾਨੀਆਂ ਫਸਲਾਂ ਦੀ ਭਰਪਾਈ ਕਰੇਗੀ ਸਰਕਾਰ, CM Mann ਦਾ ਐਲਾਨ

by jaskamal

ਨਿਊਜ਼ ਡੈਸਕ : CM Bhagwant Mann ਨੇ ਅੱਜ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਹੜ੍ਹਾਂ ਤੋਂ ਪ੍ਰਭਾਵਿਤ ਹੋਈਆਂ ਫਸਲਾਂ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਪਰਿਵਾਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ। CM Mann ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ ਪਰ ਇਸ ਦਾ ਮਤਲਬ ਇਹ ਨਹੀਂ ਕਿ ਸਰਕਾਰ ਲੋਕਾਂ ਨੂੰ ਬੇਵੱਸ ਛੱਡ ਦੇਵੇ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਅਜਿਹੀ ਯੋਜਨਾ ਤਿਆਰ ਕੀਤੀ ਜਾਵੇ, ਜਿਸ ਨਾਲ ਪੂਰੇ ਸੂਬੇ 'ਚੋਂ ਸੇਮ ਦੀ ਸਮੱਸਿਆ ਦਾ ਸਥਾਈ ਹੱਲ ਹੋ ਸਕੇ। ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਸਰਕਾਰ ਸੇਮ ਦੀ ਸਮੱਸਿਆ ਦੇ ਜਲਦ ਤੋਂ ਜਲਦ ਪੱਕੇ ਹੱਲ ਲਈ ਵਚਨਬੱਧ ਹੈ।