ਪੰਜਾਬ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਸਰਕਾਰ ਦਏਗੀ ਮੁਆਵਜ਼ਾ

by jaskamal

ਨਿਊਜ਼ ਡੈਸਕ (ਸਿਮਰਨ) : ਕਿਸਾਨਾਂ ਨੂੰ ਲੈਕੇ ਪੰਜਾਬ ਸਕਰਾਰ ਦੇ ਵੱਲੋਂ ਇੱਕ ਵਡਾ ਫੈਸਲਾ ਲਿਆ ਗਿਆ ਹੈ। ਹੁਣ ਜਿਹੜੇ ਕਿਸਾਨ ਪਰਾਲੀ ਨਹੀਂ ਸਾੜਣਗੇ ਉਨ੍ਹਾਂ ਨੂੰ ਸੂਬਾ ਸਰਕਾਰ ਮੁਆਵਜ਼ਾ ਦਏਗੀ। ਜਾਣਕਰੀ ਮੁਤਾਬਕ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਪੰਜਾਬ ਸਰਕਾਰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਏਗੀ । ਅਤੇ ਇਸਦੇ ਨਾਲ ਹੀ ਦਿੱਲੀ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ ਜਦਕਿ ਕੇਂਦਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਸੂਬਾ ਸਰਕਾਰਾਂ ਅਤੇ ਕੇਂਦਰ ਸਰਕਾਰ ਵੱਲੋਂ ਇਸ ਤੇ ਸਾਂਝੇ ਤੌਰ ਤੇ ਕਦਮ ਚੁੱਕਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਆਪ ਸਰਕਾਰ ਨੇ ਇਸ ਨੂੰ ਲੈਕੇ ਏਅਰ ਕੁਆਲਟੀ ਕਮਿਸ਼ਨ ਨੂੰ ਪ੍ਰਸਤਾਵ ਭੇਜਿਆ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਪ੍ਰੋਤਸਾਹਨ ਝੋਨੇ ਦੀ ਪਰਾਲੀ ਦੇ ਅੰਦਰ-ਅੰਦਰ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਮੁੱਖ ਤੌਰ 'ਤੇ ਦਿੱਲੀ ਅਤੇ ਐਨਸੀਆਰ ਵਿੱਚ ਪਰਾਲੀ ਸਾੜਨ ਕਾਰਨ ਹਵਾ ਪ੍ਰਦੂਸ਼ਣ ਦੇ ਪੱਧਰ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਦਦ ਕਰੇਗਾ।

ਕੇਂਦਰ ਸਰਕਾਰ ਦੇ ਅਨਾਜ ਖਰੀਦ ਪੋਰਟਲ 'ਤੇ ਸਾਰੇ ਕਿਸਾਨਾਂ ਦੇ ਵੇਰਵੇ ਪਹਿਲਾਂ ਤੋਂ ਹੀ ਅੱਪਲੋਡ ਕੀਤੇ ਜਾ ਚੁੱਕੇ ਹਨ। ਕਿਸਾਨਾਂ ਤੋਂ ਖਰੀਦੀ ਗਈ ਫਸਲ ਦੀ ਅਦਾਇਗੀ ਵੀ ਇਸ ਪੋਰਟਲ ਰਾਹੀਂ ਕੀਤੀ ਜਾਵੇਗੀ। ਇਸਦੇ ਨਾਲ ਹੀ ਸਰਕਾਰ ਅਨਾਜ ਖਰੀਦ ਪੋਰਟਲ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਨ-ਸੀਟੂ ਮੈਨੇਜਮੈਂਟ ਲਈ ਇਹ ਨਕਦ ਪ੍ਰੋਤਸਾਹਨ ਦੇਵੇਗੀ।