ਸ਼ਹਿਨਾਜ਼ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਾ ਨਿਕਲਿਆ ਗੰਨਮੈਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਬੀਤੀ ਦਿਨੀਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ। ਜਾਂਚ 'ਚ ਪਤਾ ਲੱਗਾ ਕਿ ਸ਼ਹਿਨਾਜ਼ ਦੇ ਪਿਤਾ ਨੂੰ ਧਮਕੀ ਉਨ੍ਹਾਂ ਦੇ ਪੁਰਾਣੇ ਗੰਨਮੈਨ ਵਲੋਂ ਹੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵਲੋਂ ਧਮਕੀ ਦੇਣ ਵਾਲੇ ਗੰਨਮੈਨ ਦੀ ਭਾਲ ਕੀਤੀ ਜਾ ਰਹੀ ਹੈ । ਇਸ ਤੋਂ ਪਹਿਲਾ ਵੀ 2 ਬਾਈਕ ਸਵਾਰ ਨੌਜਵਾਨਾਂ ਵਲੋਂ ਉਨ੍ਹਾਂ ਦੀ ਕਾਰ 'ਤੇ ਗੋਲੀਆਂ ਚੱਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ।