ਕਿਸਾਨਾਂ ਤੇ ਪੁਲਿਸ ਵਿਚਾਲੇ ਬਹਿਸ, ਆਹਮੋ-ਸਾਹਮਣੇ ਹੋਏ SHO ਤੇ ਨੌਜਵਾਨ

by jaskamal

ਪੱਤਰ ਪ੍ਰੇਰਕ : ਕਿਸਾਨਾਂ ਵੱਲੋਂ ਜੰਡਿਆਲਾ ਗੁਰੂ ਦੇ ਥਾਣੇ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਤਿੱਖਾ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਉੱਥੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸਾਨ ਸਿਰਫ ਹੁਣ ਉਹਨਾਂ ਨੂੰ ਤੰਗ ਕਰ ਰਹੇ ਹਨ ਅਤੇ ਜੋ ਵੀ ਬਣਦੀ ਕਾਰਵਾਈ ਹੈ ਉਸ ਤੋਂ ਉਲਟ ਕਾਰਵਾਈ ਕਰਨ ਲਈ ਵੀ ਗੱਲ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਮਾਮਲਾ 2022 ਦਾ ਹੈ, ਜਿਸ ਵਿੱਚ ਇੱਕ ਕਿਸਾਨ ਵੱਲੋਂ ਦੂਸਰੇ ਕਿਸਾਨ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਵਿੱਚ ਉਸ ਦੇ ਸਿਰ ਉੱਤੇ ਸੱਟ ਲੱਗਣ ਕਰਕੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ। ਉਥੇ ਹੀ ਇਸ ਮਾਮਲੇ ਦੇ ਤਹਿਤ ਹੋ ਰਹੀ ਕਾਰਵਾਈ ਦਾ ਕਿਸਾਨਾਂ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਧਾਰਾ 308 ਦੇ ਤਹਿਤ ਜੋ ਮਾਮਲਾ ਦਰਜ ਕੀਤਾ ਗਿਆ ਹੈ ਉਸ ਦੀ ਜਗ੍ਹਾ ਉੱਤੇ ਧਾਰਾ 325 ਤਹਿਤ ਮਾਮਲਾ ਦਰਜ ਕੀਤਾ ਜਾਵੇ। ਜਦੋਂਕਿ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਰਨਾ ਸਿਰਫ਼ ਇਸ ਕਰਕੇ ਲਗਾਇਆ ਜਾ ਰਿਹਾ ਹੈ ਕਿ ਇਸ ਧਾਰਾ ਨੂੰ ਤੋੜਿਆ ਜਾ ਸਕੇ। ਹਾਲਾਂਕਿ ਬੋਰਡ ਵਿੱਚ ਸਾਫ ਤੌਰ ਉੱਤੇ ਲਿਖਿਆ ਗਿਆ ਹੈ ਕਿ ਜਿਸ ਵਿਅਕਤੀ ਦੇ ਸਿਰ ਉੱਤੇ ਸੱਟ ਲੱਗੀ ਹੈ ਉਹ ਕਾਫੀ ਗੰਭੀਰ ਹੈ। ਪੁਲਿਸ ਨੇ ਕਿਹਾ ਕਿ ਕਿਸਾਨਾਂ ਵੱਲੋਂ ਜੋ ਧਰਨਾ ਦਿੱਤਾ ਜਾ ਰਿਹਾ ਹੈ ਉਹ ਬੇਬੁਨਿਆਦ ਹੈ ਅਤੇ ਜੋ ਬਣਦੀ ਕਾਰਵਾਈ ਹੈ ਉਹੀ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..