ਹਾਈ ਕੋਰਟ ਨੇ ਜਸੀਰ ਬਿਲਾਲ ਵਾਨੀ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਦਿੱਤਾ ਇਨਕਾਰ

by nripost

ਨਵੀਂ ਦਿੱਲੀ (ਪਾਇਲ): ਦਿੱਲੀ ਹਾਈ ਕੋਰਟ ਨੇ ਲਾਲ ਕਿਲਾ ਦਹਿਸ਼ਤੀ ਹਮਲੇ ਦੇ ਸਹਿ-ਮੁਲਜ਼ਮ ਜਸੀਰ ਬਿਲਾਲ ਵਾਨੀ ਦੀ ਐਨਆਈਏ ਹੈੱਡਕੁਆਰਟਰ ਵਿੱਚ ਵਕੀਲ ਨਾਲ ਮੁਲਾਕਾਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਹੁਕਮ ਪਾਸ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ।

ਦੱਸ ਦਇਏ ਕਿ ਕਾਰ ਬੰਬ ਧਮਾਕੇ ਦੇ ਮੁਲਜ਼ਮ ਜਸੀਰ ਬਿਲਾਲ ਉਰਫ਼ ਦਾਨਿਸ਼ ਨੂੰ ਬੀਤੇ ਮੰਗਲਵਾਰ ਨੂੰ ਕੌਮੀ ਜਾਂਚ ਏਜੰਸੀ ਐਨਆਈਏ ਵੱਲੋਂ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਕੋਰਟ ਨੇ ਡਾ.ਉਮਰ ਉਨ ਨਬੀ ਦੇ ਸਾਥੀ ਅਤੇ ਸਹਿ-ਸਾਜ਼ਿਸ਼ਘਾੜੇ ਜਸੀਰ ਬਿਲਾਲ ਨੂੰ 10 ਦਿਨਾਂ ਲਈ ਐਨਆਈਏ (NIA) ਦੀ ਹਿਰਾਸਤ ਵਿੱਚ ਭੇਜ ਦਿੱਤਾ। ਜ਼ਿਕਰਯੋਗ ਹੈ ਕਿ 10 ਨਵੰਬਰ ਨੂੰ ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਧਮਾਕੇ ਵਿੱਚ 15 ਲੋਕ ਮਾਰੇ ਗਏ ਸਨ। ਕਸ਼ਮੀਰ ਨਿਵਾਸੀ ਜਸੀਰ ਬਿਲਾਲ ਵਾਨੀ ਉਰਫ਼ ਦਾਨਿਸ਼ ਨੂੰ ਐੱਨਆਈਏ ਦੀ ਟੀਮ ਨੇ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਸੀ।

More News

NRI Post
..
NRI Post
..
NRI Post
..