7 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਹੋਇਆ ਖੌਫਨਾਕ ਅੰਤ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਅਮਨ ਨਗਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਨਵ ਵਿਆਹੁਤਾ ਨੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਦੱਸਿਆ ਜਾ ਰਿਹਾ 7 ਮਹੀਨੇ ਪਹਿਲਾਂ ਹੀ ਮ੍ਰਿਤਕਾ ਦੀ ਲਵ ਮੈਰਿਜ ਹੋਈ ਸੀ। ਬੀਤੀ ਦਿਨੀਂ ਜਦੋ ਵਿਆਹੁਤਾ ਦਾ ਪਤੀ ਘਰ ਆਇਆ ਤਾਂ ਦਰਵਾਜ਼ਾ ਨਾ ਖੋਲ੍ਹਣ 'ਤੇ ਉਸ ਨੇ ਧੱਕਾ ਦੇ ਕੇ ਖੋਲ੍ਹਿਆ ਤੇ ਕਮਰੇ ਅੰਦਰ ਉਸ ਦੀ ਪਤਨੀ ਦੀ ਲਾਸ਼ ਲਟਕ ਰਹੀ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ।ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਦੋਸ਼ ਲਗਾਏ ਕਿ ਉਨ੍ਹਾਂ ਦੀ ਧੀ ਨੇ ਆਪਣੇ ਪਤੀ ਤੋਂ ਤੰਗ- ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ ,ਜਦੋ ਕਿ ਪਤੀ ਆਪਣੇ ਉੱਥੇ ਲੱਗੇ ਦੋਸ਼ਾਂ ਨੂੰ ਗਲਤ ਦੱਸ ਰਿਹਾ ਹੈ ।ਮ੍ਰਿਤਕਾ ਦੀ ਪਛਾਣ ਜੋਤੀ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ 7 ਮਹੀਨੇ ਪਹਿਲਾਂ ਹੀ ਜੋਤੀ ਦੀ ਬਲਵਿੰਦਰ ਨਾਲ ਲਵ ਮੈਰਿਜ ਹੋਈ ਸੀ ।

ਬਲਵਿੰਦਰ ਇੱਕ ਮੈਟਲ ਕੰਪਨੀ ਵਿੱਚ ਕੰਮ ਕਰਦਾ ਹੈ। ਜਾਣਕਾਰੀ ਅਨੁਸਾਰ ਜੋਤੀ ਦਾ ਪਰਿਵਾਰ ਇਸ ਵਿਆਹ ਦੇ ਹੱਕ 'ਚ ਨਹੀ ਸੀ। ਜੋਤੀ ਦੇ ਕਹਿਣ 'ਤੇ ਉਨ੍ਹਾਂ ਨੇ ਉਸ ਦਾ ਵਿਆਹ ਕਰਵਾ ਦਿੱਤਾ ਸੀ। ਬੀਤੀ ਦਿਨੀਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ। ਬਲਵਿੰਦਰ ਸਿੰਘ ਆਪਣੇ ਕੰਮ 'ਤੇ ਚਲਾ ਗਿਆ, ਜਦੋ ਸ਼ਾਮੀ ਘਰ ਵਾਪਸ ਆਇਆ ਤਾਂ ਦੇਖਿਆ ਕਿ ਘਰ ਦੇ ਅੰਦਰੋਂ ਦਰਵਾਜ਼ਾ ਬੰਦ ਸੀ। ਕਾਫੀ ਸਮੇ ਤੱਕ ਜਦੋ ਦਰਵਾਜ਼ਾ ਨਹੀਂ ਖੁਲ੍ਹਿਆ ਤਾਂ ਉਸ ਨੇ ਦਰਵਾਜ਼ੇ ਨੂੰ ਧੱਕਾ ਦਿੱਤਾ ਤੇ ਅੰਦਰ ਜਾ ਕੇ ਦੇਖਿਆ ਤਾਂ ਜੋਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ । ਬਲਵਿੰਦਰ ਸਿੰਘ ਨੇ ਚਾਕੂ ਨਾਲ ਚੁੰਨੀ ਕੱਟ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਘਰ 'ਚ ਆਵਾਜ ਸੁਣ ਕੇ ਆਸ- ਪਾਸ ਦੇ ਲੋਕ ਇਕੱਠੇ ਹੋ ਗਏ ।ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।