ਪਤੀ ਨੇ ਆਪਣੀ ਹੀ ਪਤਨੀ ਨਾਲ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਕਸਬਾ ਖਡੂਰ ਸਾਹਿਬ ਵਿਖੇ ਇੱਕ ਪਤੀ ਨੇ ਆਪਣੀ ਪਤਨੀ ਨਾਲ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕਾ ਦੀ ਪਛਾਣ ਮਨਜੀਤ ਕੌਰ ਦੇ ਰੂਪ 'ਚ ਹੋਈ ਹੈ । ਮ੍ਰਿਤਕਾ ਦੀ ਧੀ ਕੰਵਲ ਨੇ ਦੱਸਿਆ ਕਿ ਉਸ ਦੇ ਪਿਤਾ ਅਕਸਰ ਹੀ ਉਸ ਦੀ ਮਾਂ ਨਾਲ ਕੁੱਟਮਾਰ ਕਰਦੇ ਸਨ। ਬੀਤੀ ਦਿਨੀਂ ਵੀ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋਈ ਤੇ ਪਿਤਾ ਨੇ ਮਾਂ ਨੂੰ ਕੁੱਟ -ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਘਰੇਲੂ ਲੜਾਈ ਇਸ ਕਤਲ ਦਾ ਕਾਰਨ ਦੱਸਿਆ ਜਾ ਰਿਹਾ । ਪੁਲਿਸ ਨੇ ਪਰਿਵਾਰਿਕ ਮੈਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।