ਦੇਸ਼ ਲਈ ਤਮਗਾ ਜਿੱਤਣ ਵਾਲੀ ਪਹਿਲਵਾਨ ਦੇ ਪਤੀ ਦੀ ਨਸ਼ੇ ਦੀ ਉਵਰਡੋਜ ਨਾਲ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਲਈ ਤਮਗਾ ਜਿੱਤਣ ਵਾਲੀ ਪਹਿਲਵਾਨ ਪੂਜਾ ਨਾਦਲ ਦੇ ਪਤੀ ਅਜੇ ਦੀ ਨਸ਼ੇ ਦੀ ਉਵਰਡੋਜ ਹੈ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ 2 ਸਾਥੀ ਪਹਿਲਵਾਨ ਨਿੱਜੀ ਹਸਪਤਾਲ ਵਿੱਚ ਦਾਖਿਲ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਹਾਰਾਣੀ ਕਿਸ਼ੋਰੀ ਦੇ ਨੇੜੇ ਤਿੰਨਾਂ ਪਹਿਲਵਾਨਾਂ ਨੇ ਕੋਈ ਨਸ਼ਾ ਕੀਤਾ ਹੋਇਆ ਸੀ । ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਏ।

ਰਵੀ ਤੇ ਸੋਨੂੰ ਦੀ ਹਾਲ ਗੰਭੀਰ ਬਣੀ ਹੋਈ ਹੈ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਇਲਾਜ਼ ਲਈ ਦਾਖਿਲ ਕਰਵਾਇਆ ਗਿਆ ਹੈ । ਇਸ ਦੌਰਾਨ ਅਜੇ ਦੀ ਮੌਕੇ ਤੇ ਹੀ ਮੌਤ ਹੋ ਗਈ । ਦੱਸ ਦਈਏ ਕਿ ਮ੍ਰਿਤਕ ਅਜੇ ਵੀ ਰਾਸ਼ਟਰੀ ਪੱਧਰ ਦਾ ਪਹਿਲਵਾਨ ਸੀ ਤੇ ਇਸ ਦੀ ਪਤਨੀ ਪੂਜਾ ਨੇ ਇੰਗਲੈਂਡ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ 76 ਕਿਲੋਗ੍ਰਾਮ ਭਾਰ ਵਰਗ ਵਿੱਚ ਮਹਿਲਾ ਕੁਸ਼ਤੀ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਪੂਜਾ ਦਾ ਵਿਆਹ ਡੇਢ ਸਾਲ ਪਹਿਲਾ ਹੋਇਆ ਸੀ । ਦੋਵੇ ਪਤੀ ਪਤਨੀ ਵਧੀਆਂ ਪਹਿਲਵਾਨ ਹਨ ।