ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਦੇ ਚੌਥੇ ਮੈਚ ’ਚ ਕਰਾਰੀ ਹਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਮਹਿਲਾ ਕ੍ਰਿਕਟ ਨੂੰ ਵਿਸ਼ਵ ਕੱਪ ਦੇ ਚੌਥੇ ਮੈਚ ’ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇੰਗਲੈਂਡ ਖ਼ਿਲਾਫ਼ ਖੇਡੇ ਗਏ ਮੈਚ ’ਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਸਿਰਫ਼ 134 ਦੌੜਾਂ ਹੀ ਬਣਾ ਸਕੀ। ਇਸ ਤੋਂ ਬਾਅਦ ਇੰਗਲੈਂਡ ਦੀ ਟੀਮ ਨੇ 31.2 ਓਵਰਾਂ ’ਚ 6 ਵਿਕਟਾਂ ਗੁਆ ਕੇ ਟੂਰਨਾਮੈਂਟ ’ਚ ਪਹਿਲੀ ਜਿੱਤ ਹਾਸਲ ਕੀਤੀ। come scaricare spotify craccato

ਭਾਰਤ ਤੇ ਇੰਗਲੈਂਡ ਵਿਚਾਲੇ ਖੇਡੇ ਗਏ ਇਸ ਮੈਚ ’ਚ ਉਲਟਾ ਨਤੀਜਾ ਦੇਖਣ ਨੂੰ ਮਿਲਿਆ। ਪਹਿਲੇ ਤਿੰਨ ਮੈਚ ਹਾਰਨ ਤੋਂ ਬਾਅਦ ਇੰਗਲੈਂਡ ਨੇ ਭਾਰਤ ਨੂੰ ਇਕ ਤਰਫਾ ਮੁਕਾਬਲੇ ਵਿਚ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਨ ਆਈ ਟੀਮ ਇੰਡੀਆ ਦੀਆਂ ਬੱਲੇਬਾਜ਼ਾਂ ਨੇ ਪੂਰੀ ਤਰ੍ਹਾਂ ਨਿਰਾਸ਼ ਕੀਤਾ।

ਮੰਧਾਨਾ ਨੇ ਭਾਰਤ ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਬੱਲੇਬਾਜ਼ ਸੀ। ਇਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਦੋਹਰੇ ਅੰਕ ਤਕ ਨਹੀਂ ਪਹੁੰਚੀ। ਇੰਗਲੈਂਡ ਦੀ ਚਾਰਲੀ ਡੀਨ ਨੇ 8.2 ਓਵਰਾਂ ’ਚ 23 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ। ਅਨਿਆ ਸ਼੍ਰਬਸੋਲੇ ਨੇ 2 ਵਿਕਟਾਂ ਆਪਣੇ ਨਾਂ ਕੀਤੀਆਂ। ਕਪਤਾਨ ਹੀਥਰ ਨਾਈਟ ਨੇ ਸੀਵਰ ਨਾਲ ਮਿਲ ਕੇ ਟੀਮ ਦਾ ਸਕੋਰ ਅੱਗੇ ਵਧਾਇਆ।