ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਗੂੰਜਿਆ ਬ੍ਰਿਟੇਨ ਦੀ ਸੰਸਦ ਚ

by simranofficial

ਬ੍ਰਿਟੇਨ (ਐਨ .ਆਰ .ਆਈ ਮੀਡਿਆ ): ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਅੰਦੋਲਨ 15ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਬੁੱਧਵਾਰ ਨੂੰ ਭੇਜੇ 19 ਪੰਨਿਆਂ ਦੇ ਸਾਰੇ ਪ੍ਰਸਤਾਵ ਰੱਦ ਕਰ ਦਿੱਤੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਨਾਲ ਕਈ ਦੌਰ ਦੇ ਗੱਲਬਾਤ ਤੋਂ ਬਾਅਦ ਬੁੱਧਵਾਰ ਨੂੰ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਵੀ ਕੀਤਾ। ਭਾਰਤ ਵਿਚ ਕਿਸਾਨੀ ਅੰਦੋਲਨ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਉੱਠਿਆ, ਤਾਂ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕੁਝ ਅਜਿਹਾ ਜਵਾ ਦਿੱਤਾ, ਜਿਸ ਨਾਲ ਸਾਰੇ ਹੈਰਾਨ ਹੋ ਗਏ।

https://youtu.be/AngaIswWhkU

ਦਰਅਸਲ, ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਐਮ ਪੀ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਭਾਰਤ ਵਿੱਚ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਸੰਸਦ ਵਿੱਚ ਇੱਕ ਸਵਾਲ ਪੁੱਛਿਆ ਤਾਂ ਜੌਹਨਸਨ ਨੂੰ ਕੁਝ ਸਮਝ ਨਹੀਂ ਆਇਆ… ਜੌਹਨਸਨ ਨੇ ਇਸ ਸਵਾਲ ਦਾ ਜਵਾਬ ਦਿੱਤਾ ਅਤੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਿਸੇ ਵੀ ਵਿਵਾਦ ਦਾ ਹੱਲ ਸਿਰਫ ਦੁਵੱਲੀ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ।