ਨਵੀਂ ਦਿੱਲੀ (ਐਨ. ਆਰ .ਆਈ .ਮੀਡਿਆ ):- ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਇੱਕ ਅਸਥਾਈ ਜੇਲ੍ਹ ਬਣਾਉਣ ਦੀ ਆਗਿਆ ਮੰਗੀ ਸੀ। ਜਿਸ ਨੂੰ ਠੁਕਰਾ ਦਿੱਤਾ ਗਿਆ ਹੈ , ਦਿੱਲੀ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਝਟਕਾ ਮਿਲਿਆ ਹੈ। ਦਿੱਲੀ ਸਰਕਾਰ ਨੇ 9 ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਪੁਲਿਸ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਵਿਰੋਧ ਕਾਰਨ ਆਰਜ਼ੀ ਜੇਲ ਦੀ ਮੰਗ ਕੀਤੀ ਸੀ। ਦਿੱਲੀ ਸਰਕਾਰ ਨੇ ਕਿਹਾ ਹੈ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ, ਇਸ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਪਾਉਣਾ ਸਹੀ ਨਹੀਂ ਹੈ।
ਦਿੱਲੀ ਪੁਲਿਸ ਦੀ ਇਸ ਅਪੀਲ ਦੇ ਬਾਅਦ ਆਮ ਆਦਮੀ ਪਾਰਟੀ ਦਾ ਵੀ ਜਵਾਬ ਆਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ , ਦੂਜੇ ਪਾਸੇ ਰਾਘਵ ਚੱਢਾ ਨੇ ਵੀ ਹੀ ਅਪੀਲ ਸੂਬਾ ਸਰਕਾਰ ਤੋਂ ਕੀਤੀ ਸੀ |


