ਉੱਤਰੀ ਕੋਰੀਆ ‘ਚ ਕੋਰੋਨਾ ਦਾ ਪਹਿਲਾ ਮਾਮਲਾ ਆਉਣ ਤੋਂ ਬਾਅਦ ਲੱਗਾ ਲੌਕਡਾਊਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਰੋਨਾ ਮਹਾਮਾਰੀ ਦੇ ਆਉਣ ਦੇ ਦੋ ਸਾਲ ਬਾਅਦ ਉੱਤਰੀ ਕੋਰੀਆ 'ਚ ਕੋਵਿਡ-19 ਦਾ ਪਹਿਲਾ ਮਾਮਲਾ ਸਾਹਮਣੇ ਆਇਆ। ਉੱਤਰੀ ਕੋਰੀਆ ਨੇ ਇਸ ਨੂੰ ਗੰਭੀਰ ਰਾਸ਼ਟਰੀ ਐਮਰਜੈਂਸੀ ਮੰਨਿਆ ਹੈ, ਪਿਓਂਗਯਾਂਗ 'ਚ ਬੁਖਾਰ ਤੋਂ ਪੀੜਤ ਮਰੀਜ਼ਾਂ ਦੇ ਨਮੂਨੇ ਲਏ ਗਏ ਸਨ।

ਜਾਂਚ ਤੋਂ ਬਾਅਦ ਉਨ੍ਹਾਂ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਓਮਾਈਕ੍ਰੋਨ ਦੀ ਪੁਸ਼ਟੀ ਹੋਈ। ਉੱਤਰੀ ਕੋਰੀਆ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰਪਤੀ ਕਿਮ ਜੋਂਗ ਉਨ ਨੇ ਦੇਸ਼ ਭਰ 'ਚ ਲਾਕਡਾਊਨ ਦਾ ਐਲਾਨ ਕਰ ਦਿੱਤਾ ਹੈ।

ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਉੱਤਰੀ ਕੋਰੀਆ ਨੇ 2020 ਦੇ ਅੰਤ ਤੱਕ 13,259 ਸ਼ੱਕੀ ਲੋਕਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਸੀ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਅਤੇ ਐਲਾਨ ਕੀਤਾ ਗਿਆ ਕਿ ਉਹ ਕੋਰੋਨਾ ਤੋਂ ਬਚਾਅ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ।