ਹਿੰਦੂ ਮਹਾਸਭਾ ਦਾ ਰਾਸ਼ਟਰੀ ਪ੍ਰਧਾਨ ਕਰਦਾ ਸੀ ਮਾਹੌਲ ਖ਼ਰਾਬ, ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਪੁਲਿਸ ਨੇ ਸ਼ਿਵ ਸੈਨਾ ਹਿੰਦੋਸਤਾਨ ਦੇ ਸੰਗਠਨ ਮੰਤਰੀ ਸੁਸ਼ੀਲ ਦੀ ਸ਼ਿਕਾਇਤ 'ਤੇ ਮਾਮਲਾ ਦਰਜ਼ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਹਿੰਦੂ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਸੰਦੀਪ ਤੇ ਉਸ ਦੇ ਸਾਥੀ ਸ਼ੁਕਲਾ ਤੇ ਰਾਜਿੰਦਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਅਧਿਕਾਰੀ ਗੁਲਨੀਤ ਸਿੰਘ ਨੇ ਦੱਸਿਆ ਕਿ ਸੁਸ਼ੀਲ ਵਲੋਂ ਪਿਛਲੇ ਦਿਨੀਂ ਮਾਮਲਾ ਦਰਜ਼ ਕਰਵਾਇਆ ਗਿਆ ਸੀ ।ਜਿਸ 'ਚ ਉਸ ਨੇ ਦੋਸ਼ ਲਗਾਏ ਗਏ ਸੀ ਕਿ ਸੰਦੀਪ ਨੇ ਉਸ ਨੂੰ ਆਪਣੇ ਦਫਤਰ ਬੁਲਾਇਆ ਤੇ ਸਿੱਖ ਫ਼ਾਰ ਜਸਟਿਸ ਦਾ ਪੋਸਟਰ ਲਗਾਉਣ ਲਈ 2 ਲੱਖ ਰੁਪਏ ਦੇਣ ਦੀ ਕੋਸ਼ਿਸ਼ ਕੀਤੀ ਪਰ ਜਦੋ ਸੁਸ਼ੀਲ ਨੇ ਪੋਸਟਰ ਲਗਾਉਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਉਸ ਨਾਲ ਕੁੱਟਮਾਰ ਕੀਤੀ ਗਈ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..