ਦੇਸ਼ ‘ਚ ਇਕ ਦਿਨ ਵਿਚ ਸਭ ਤੋਂ ਘੱਟ 1,20,529 ਕੋਰੋਨਾ ਦੇ ਨਵੇਂ ਮਾਮਲੇ

by vikramsehajpal

ਦਿੱਲੀ (ਦੇਵ ਇੰਦਰਜੀਤ) : ਭਾਰਤ ਵਿਚ ਕਰੀਬ ਦੋ ਮਹੀਨਿਆਂ ਵਿਚ ਕੋਵਿਡ-19 ਦੇ ਇਕ ਦਿਨ ਵਿਚ ਸਭ ਤੋਂ ਘੱਟ 1,20,529 ਨਵੇਂ ਮਾਮਲੇ ਆਏ ਅਤੇ ਇਸ ਦੇ ਨਾਲ ਹੀ ਵਾਇਰਸ ਦੇ ਕੁੱਲ ਮਾਮਲੇ 2,86,94,879 ’ਤੇ ਪਹੁੰਚ ਗਏ। ਕੇਂਦਰੀ ਸਿਹਤ ਮੰਤਰਾਲਾ ਦੇ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਸ ਵਾਇਰਸ ਨਾਲ 3,380 ਹੋਰ ਲੋਕਾਂ ਦੀ ਜਾਨ ਗੁਆਉਣ ਨਾਲ ਮਿ੍ਰਤਕਾਂ ਦੀ ਕੁੱਲ ਗਿਣਤੀ 3,44,082 ਹੋ ਗਈ ਹੈ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 5ਵੇਂ ਦਿਨ 20 ਲੱਖ ਤੋਂ ਘੱਟ ਰਹੀ। ਮੰਤਰਾਲਾ ਨੇ ਦੱਸਿਆ ਕਿ ਰੋਜ਼ਾਨਾ ਆਉਣ ਵਾਲੇ ਵਾਇਰਸ ਦੇ ਕੁਲ ਮਾਮਲੇ 58 ਦਿਨਾਂ ਵਿਚ ਸਭ ਤੋਂ ਘੱਟ ਹਨ।

More News

NRI Post
..
NRI Post
..
NRI Post
..