ਪਤਨੀ ਸਮੇਤ ਸਹੁਰੇ ਪਰਿਵਾਰ ਨੂੰ ਸਾੜਨ ਵਾਲੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀ ਜਲੰਧਰ ਵਿਖੇ ਮਹਿਤਪੁਰ 'ਚ ਇਕ ਵਿਅਕਤੀ ਵਲੋਂ ਆਪਣੀ ਪਤਨੀ ਸਮੇਤ ਸਹੁਰੇ ਪਰਿਵਾਰ ਦਾ ਕਤਲ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਕਿ ਦੋਸ਼ੀ ਵਲੋਂ ਵੀ ਹੁਣ ਖ਼ੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਦੋਸ਼ੀ ਕਿਲਦੀਪ ਸਿੰਘ ਨੇ ਦਰੱਖਤ ਨਾਲ ਫਾਹਾ ਲੱਗਾ ਕੇ ਖ਼ੁਦਕੁਸ਼ੀ ਕਰ ਲਈ ਹੈ। ਉਸ ਦੀ ਲਾਸ਼ ਸਤਲੁਜ ਦਰਿਆ ਕੋਲੋਂ ਇਕ ਦਰੱਖਤ ਨਾਲ ਲਟਕਦੀ ਮਿਲੀ ਹੈ। ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵਲੋਂ ਦੋਸ਼ੀ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ । ਜ਼ਿਕਰਯੋਗ ਹੈ ਕਿ ਘਰੇਲੂ ਕਲੇਸ਼ ਦੇ ਚਲਦਿਆਂ ਕੁਲਦੀਪ ਨੇ ਆਪਣੇ ਪਰਿਵਾਰ ਤੇ ਪੈਟਰੋਲ ਛਿੜਕ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ । ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਸੀ, ਜਿਸ ਦੀ ਹੁਣ ਪੁਲਿਸ ਨੂੰ ਲਾਸ਼ ਮਿਲੀ ਹੈ ।

More News

NRI Post
..
NRI Post
..
NRI Post
..