ਵਿਆਹੁਤਾ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਰਾਮਾ ਮੰਡੀ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਵਿਆਹੁਤਾ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੇਕਾ ਪਰਿਵਾਰ ਮੈਬਰ ਉਸ ਦੀ ਮੌਤ ਨੂੰ ਖ਼ੁਦਕੁਸ਼ੀ ਬਣਾ ਕੇ ਮਾਮਲੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਕਾਰਨ ਵਿਆਹੁਤਾ ਦੇ ਪੇਕਿਆਂ ਵਲੋਂ ਹਸਪਤਾਲ ਵਿੱਚ ਹੀ ਹੰਗਾਮਾ ਕੀਤਾ ਗਿਆ। ਹੰਗਾਮਾ ਕਰਨ ਵਾਲੀ ਵਿਆਹੁਤਾ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੁੜੀ ਨੂੰ ਸਹੁਰੇ ਪਰਿਵਾਰ ਨੇ ਮਾਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਦੇ ਰੂਪ ਵਿੱਚ ਹੋਈ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸੁਖਵਿੰਦਰ ਦਾ ਵਿਆਹ 12 ਸਾਲ ਪਹਿਲਾ ਬਲਵਿੰਦਰ ਸਿੰਘ ਨਾਲ ਹੋਇਆ ਸੀ। ਉਸ ਦੇ 2 ਬੱਚੇ ਹੀ ਹਨ ਮਾਪਿਆਂ ਦਾ ਦੋਸ਼ ਹੈ ਕਿ ਸੱਸ ਦੀ ਮੌਤ ਹੋ ਤੋਂ ਬਾਅਦ ਉਸ ਦਾ ਸਹੁਰਾ ਪਰੇਸ਼ਾਨ ਕਰਦਾ ਸੀ। ਉਨ੍ਹਾਂ ਨੇ ਕਿਹਾ ਕਿ ਕੁੜੀ ਦੇ ਸਹੁਰੇ ਨੇ ਕੁੜੀ ਨੂੰ 2 ਦਿਨ ਪਹਿਲਾ ਹੀ ਜ਼ਹਿਰ ਖੁਆ ਦਿੱਤਾ ਸੀ। ਫਿਲਹਾਲ ਪੁਲਿਸ ਵਲੋਂ ਸੁਹਰੇ ਪਰਿਵਾਰ ਖਿਲਾਫ ਕੋਈ ਕਾਰਵਾਈ ਨੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪੋਸਟਮਾਰਟਮ ਵਿੱਚ ਕੁਝ ਸਾਹਮਣੇ ਆਉਦਾ ਹੈ ਤਾਂ ਜੋ ਬਣਦੀ ਕਾਰਵਾਈ ਉਹ ਕੀਤੀ ਜਾਵੇਗੀ।