ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣ ਵਾਲੀਆਂ ਸ਼ਖਸੀਅਤਾਂ ਦੀ ਸੂਚੀ ਕੀਤੀ ਜਾਰੀ

by nripost

ਨਵੀਂ ਦਿੱਲੀ,(ਹਰਮੀਤ)-ਵਿਦੇਸ਼ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਵਾਲੀਆਂ ਸ਼ਖਸੀਅਤਾਂ ਦੀ ਸੂਚੀ ਜਾਰੀ ਕੀਤੀ ਹੈ।

ਜਿਕਰਯੋਗ ਹੈ ਕਿ ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਮਸਿੰਘੇ, ਮਾਲਦੀਵ ਦੇ ਰਾਸ਼ਟਰਪਤੀ ਡਾ. ਮੁਹੰਮਦ ਮੁਇਜ਼ੂ, ਸ਼ੀਸ਼ਲਜ਼ ਦੇ ਉਪ ਰਾਸ਼ਟਰਪਤੀ ਅਹਿਮਦ ਅਫੀਫ, ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਮੌਰਿਸ਼ਸ਼ ਦੇ ਪ੍ਰਧਾਨ ਮੰਤਰੀ ਪ੍ਰਵਾਨ ਕੁਮਾਰ ਜੁਗਨਾਥ, ਨੇਪਾਲ ਦੇ ਪ੍ਰਧਾਨ ਪੁਸ਼ਪਾ ਕਮਲ ਦਹਿਲ ਪ੍ਰਚੰਡਾ ਤੇ ਭੂਟਾਨ ਦੇ ਪ੍ਰਧਾਨ ਮੰਤਰੀ ਟੀ ਤੋਬਗੇਅ ਨੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਪ੍ਰਵਾਨ ਕਰ ਲਿਆ ਹੈ।

ਸਹੁੰ ਚੁੱਕ ਸਮਾਗਮ ਮਗਰੋਂ ਇਹ ਸ਼ਖਸੀਅਤਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦਿੱਤੇ ਜਾਣ ਵਾਲੇ ਰਾਤਰੀ ਭੋਜ ਵਿਚ ਵੀ ਸ਼ਾਮਲ ਹੋਣਗੀਆਂ।