ਲੁਟੇਰਿਆਂ ਦੇ ਹੌਂਸਲੇ ਬੁਲੰਦ : ਹਥਿਆਰਾਂ ਦੀ ਨੋਕ ‘ਤੇ ਫਾਇਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਕੀਤੀ ਲੁੱਟ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਗੋਇੰਦਵਾਲ ਸਾਹਿਬ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਫਾਇਨਾਂਸ ਕੰਪਨੀ ਦੇ ਕਰਮਚਾਰੀ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਦੱਸਿਆ ਜਾ ਰਿਹਾ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਕਰਮਚਾਰੀ ਕੋਲੋਂ 72 ਹਜ਼ਾਰ ਤੋਂ ਵੱਧ ਦੀ ਨਕਦੀ ਲੁੱਟ ਲਈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੁਖਪ੍ਰੀਤ ਸਿੰਘ ਨੇ ਸ਼ਿਕਾਇਤ 'ਚ ਕਿਹਾ ਕਿ ਉਹ ਮਿਡਲੈਂਡ ਮਾਈਕਰੋ ਫਾਇਨਾਂਸ ਕੰਪਨੀ ਦੀ ਗੋਇੰਦਵਾਲ ਸਾਹਿਬ ਬ੍ਰਾਂਚ ਵਿੱਚ ਫੀਲਡ ਅਧਿਕਾਰੀ ਵਜੋਂ ਤਾਇਨਾਤ ਹੈ ਤੇ ਪਿੰਡਾਂ 'ਚ ਦਿੱਤੇ ਕਰਜ ਦੀਆਂ ਕਿਸ਼ਤਾਂ ਇਕੱਠੀਆਂ ਕਰਨ ਦਾ ਕੰਮ ਕਰਦਾ ਹੈ। ਅੱਜ ਜਦੋ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕਿਸ਼ਤਾਂ ਲੈ ਕੇ ਆ ਰਿਹਾ ਸੀ ਕਿ ਪਿੱਛੋਂ ਕੁਝ ਮੋਟਰਸਾਈਕਲ ਸਵਾਰ ਲੁਟੇਰਿਆਂ ਆਏ, ਜਿਨ੍ਹਾਂ ਨੇ ਹਥਿਆਰਾਂ ਦੀ ਨੋਕ 'ਤੇ ਨਕਦੀ ਲੁੱਟ ਲਈ ਫਿਲਹਾਲ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।