ਮਾਂ ਨੇ ਪੁੱਤ ਨੂੰ ਮੋਬਾਈਲ ਚਲਾਉਣ ਤੋਂ ਰੋਕਿਆ ਤਾਂ ਪੁੱਤ ਨੇ ਕੀਤਾ ਇਹ ਵੱਡਾ ਕਾਰਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਇੱਕ ਮਾਂ ਨੇ ਆਪਣੇ ਪੁੱਤ ਨੂੰ ਮੋਬਾਈਲ ਚਲਾਉਣ ਤੋਂ ਰੋਕਿਆ ਤਾਂ ਪੁੱਤ ਨੇ ਮਾਂ ਨੂੰ ਪਹਿਲੀ ਮੰਜਿਲ ਤੋਂ ਧੱਕਾ ਦੇ ਦਿੱਤਾ। ਜਿਸ ਕਾਰਨ ਮਹਿਲਾ ਦੀ ਮੌਕੇ ਤੇ ਹੀ ਮੌਤ ਹੋ ਗਈ । ਪੁਲਿਸ ਨੇ ਦੋਸ਼ੀ ਪੁੱਤ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਮ੍ਰਿਤਕ ਮਹਿਲਾ ਦੇ ਵੱਡੇ ਪੁੱਤ ਰਾਜਨ ਨੇ ਦੱਸਿਆ ਕਿ ਉਸ ਦੀ ਮਾਂ ਰੇਖਾ ਆਪਣੇ ਛੋਟੇ ਪੁੱਤ ਗੋਬਿੰਦ ਨਾਲ ਆਨੰਦ ਨਗਰ ਵਿੱਚ ਕਿਰਾਏ ਦੇ ਮਾਕਨ 'ਚ ਰਹਿੰਦੀ ਸੀ। ਉਸ ਨੂੰ ਸੂਚਨਾ ਮਿਲੀ ਕਿ ਉਸ ਦਾ ਛੋਟਾ ਭਰਾ ਜੋ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਹੈ, ਉਸ ਨੇ ਲੜਾਈ ਤੋਂ ਬਾਅਦ ਮਾਂ ਨੂੰ ਪਹਿਲੀ ਮੰਜਿਲ ਤੋਂ ਹੇਠਾਂ ਧੱਕਾ ਦੇ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।