ਮਰੇ ਹੋਏ ਬੱਚੇ ਨੂੰ ਥਾਣੇ ਲੈ ਪਹੁੰਚੀ ਮਾਂ, ਪਤੀ ‘ਤੇ ਮਾਰਨ ਦੇ ਲਗਾਏ ਇਲਜ਼ਾਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਥਾਣਾ ਦੁਗਰੀ ਫੇਜ਼-1 ਇਲਾਕੇ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਔਰਤ ਨੇ ਪਰਿਵਾਰ ਸਮੇਤ ਆਪਣੇ ਮਰੇ ਹੋਏ ਬੱਚੇ ਨੂੰ ਥਾਣੇ ਲਿਜਾ ਕੇ ਆਪਣੇ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਦੱਸ ਦੇਈਏ ਕਿ ਔਰਤ ਵੱਲੋਂ ਪਤੀ 'ਤੇ ਆਪਣੇ 2 ਮਹੀਨੇ ਦੇ ਬੱਚੇ ਨੂੰ ਮਾਰਨ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ।

ਪੀੜਤ ਔਰਤ ਨੇ ਕਿਹਾ ਕਿ ਉਸ ਦਾ ਪਤੀ ਨਸ਼ਿਆਂ ਦਾ ਆਦੀ ਹੈ ਤੇ ਕੁੱਟਮਾਰ ਕਰਦਾ ਹੈ, ਜਿਸ ਦੇ ਚੱਲਦਿਆਂ ਉਸ ਨੇ ਬੱਚੇ ਨੂੰ ਵੀ ਮਾਰਿਆ, ਜਿਸ ਕਾਰਨ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਦੀ ਮੌਤ ਹੋ ਗਈ। ਪੀੜਤਾ ਨੇ ਦੋਸ਼ ਲਾਉਂਦਿਆਂ ਪਤੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।