5 ਸਾਲਾਂ ਮਾਸੂਮ ਨਾਲ ਕੁੱਟਮਾਰ ਕਰਨ ਵਾਲੀ ਮਾਂ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਘੁਮਿਆਰਾਂ ਵਾਲੀ ਵਿਖੇ ਰਹਿਣ ਵਾਲੀ ਇੱਕ ਮਹਿਲਾ ਨੇ ਆਪਣੀ 5 ਸਾਲਾਂ ਧੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਬੱਚੀ ਦੇ ਚਾਚੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ । ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਹਿਲਾ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਅਤੁਲ ਨੇ ਕਿਹਾ ਕਿ ਸੋਸ਼ਲ ਮੀਡੀਆ 'ਤੇ ਬੱਚੀ ਨਾਲ ਕੁੱਟਮਾਰ ਦੀ ਵੀਡੀਓ ਦੇਖੀ ਸੀ। ਜਿਸ ਤੋਂ ਬਾਅਦ ਪਤਾ ਕਰਕੇ ਬੱਚੀ ਨਾਲ ਕੁੱਟਮਾਰ ਕਰਨ ਵਾਲੀ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।