ਪ੍ਰੇਮ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਹੋਇਆ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਸਪੂਰ ਵਿਖੇ ਇਕ ਮਾਮਲਾ ਸਾਮਣੇ ਆਇਆ ਹੈ। ਜਿੱਥੇ ਇਕ ਨੌਜਵਾਨ ਤੇ ਉਸ ਦੀ ਪਤਨੀ ਦੀ ਗੋਲੀਆਂ ਮਾਰ ਕੇ ਹਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਪਤੀ ਪਤਨੀ ਨੇ 10 ਮਹੀਨੇ ਪਹਿਲਾ ਘਰੋਂ ਭੱਜ ਕੇ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਕਾਰਨ ਕੁੜੀ ਦੇ ਪਰਿਵਾਰ ਵਲੋਂ ਦੋਨਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸ਼ਹਿਜਾਦ ਤੇ ਉਸ ਦੀ ਪਤਨੀ ਫਰਹਾ ਘਰ ਦੀ ਛੱਤ ਤੇ ਸੋ ਰਹੇ ਸੀ। ਇਸ ਦੌਰਾਨ ਹਮਲਾਵਰਾਂ ਨੇ ਘਰ ਅੰਦਰ ਦਾਖਿਲ ਹੋ ਕੇ ਦੋਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਫਰਾਹ 3 ਮਹੀਨੇ ਦੀ ਗਰਭਵਤੀ ਸੀ। ਮ੍ਰਿਤਕ ਸ਼ਹਿਜਾਦ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦੋਨਾਂ ਤੇ ਹਮਲਾ ਹੋਇਆ ਸੀ ਉਦੋਂ ਦੋਵੇ ਬੱਚ ਗਏ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।