ਪੰਜਾਬੀ ਯੂਨੀਵਰਸਿਟੀ ‘ਚ ਨੌਜਵਾਨ ਦੇ ਹੋਏ ਕਤਲ ਦੀ ਸੁਲਝੀ ਗੁੱਥੀ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਯੂਨੀਵਰਸਿਟੀ 'ਚ ਹੋਏ ਕਤਲ ਮਾਮਲੇ ਦੀ ਪੁਲਿਸ ਨੇ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ 'ਚ ਪੁਲਿਸ ਨੇ 4 ਦੋਸ਼ੀਆਂ ਨੂੰ ਚਾਕੂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਨਵਜੋਤ ਸਿੰਘ ਦੇ ਸਾਥੀਆਂ ਨਾਲ ਉਨ੍ਹਾਂ ਦੀ ਕੋਈ ਪੁਰਾਣੀ ਰੰਜਿਸ਼ ਨਹੀ ਸੀ ਸਗੋਂ ਉਸ ਦੇ ਦੋਸਤ ਗੁਰਵਿੰਦਰ ਸਿੰਘ, ਜੋ ਕਿ ਇਸ ਵਾਰਦਾਤ ਸਮੇਤ ਜਖ਼ਮੀ ਹੋਇਆ ਸੀ। ਉਹ ਦੋਸ਼ੀ ਮੋਹਿਤ ਸਮੇਤ 4 ਸਾਥੀਆਂ ਨਾਲ ਯੂਨੀਵਰਸਿਟੀ ਦੇ ਕੋਲ ਹੀ ਇੱਕ ਘਰ 'ਚ ਕਿਰਾਏ 'ਤੇ ਰਹਿੰਦੇ ਸਨ। ਘਰ ਦੇ ਬਿਜਲੀ ਬਿੱਲ ਨੂੰ ਲੈ ਕੇ ਗੁਰਵਿੰਦਰ ਦੀ ਦੋਸ਼ੀ ਮੋਹਿਤ ਨਾਲ ਲੜਾਈ ਹੋ ਗਈ। ਇਸ ਦੌਰਾਨ ਹੀ ਮੋਹਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੁਰਵਿੰਦਰ ਸਿੰਘ ਤੇ ਨਵਜੋਤ ਸਿੰਘ 'ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਨਵਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਗੁਰਵਿੰਦਰ ਸਿੰਘਗੰਭੀਰ ਜਖ਼ਮੀ ਹੋ ਗਿਆ ।ਫਿਲਹਾਲ ਪੁਲਿਸ ਨੇ ਦੋਸ਼ੀਆਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।