ਗੁੰਡਾਗਰਦੀ ਦਾ ਹੋਇਆ ਨੰਗਾ ਨਾਚ , ਰੰਜਿਸ਼ ਕਾਰਨ ਦੂਜੀ ਧਿਰ ‘ਤੇ ਕੀਤਾ ਹਮਲਾ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਗੜ੍ਹਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਧਿਰਾਂ ਵਿਚਾਲੇ ਚੱਲ ਰਹੀ ਰੰਜਿਸ਼ ਕਾਰਨ ਇੱਕ ਧਿਰ ਨੇ ਦੂਜੇ ਧਿਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਕੁਝ ਨੌਜਵਾਨ ਮੋਟਰਸਾਈਕਲ 'ਤੇ ਤੇਜ਼ਧਾਰ ਹਥਿਆਰ ਨਾਲ ਲੈਸ ਹੋ ਕੇ ਆਏ । ਜਿਸ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੇ ਇਟਾਂ ਤੇ ਪੱਖਰਾ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਅਚਾਨਕ ਹੋਏ ਇਸ ਹਮਲੇ ਨਾਲ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਜਿਸ ਨਾਲ ਉਨ੍ਹਾਂ ਦੀ ਰੰਜਿਸ਼ ਚੱਲ ਰਹੀ ਸੀ। ਉਸ ਦੇ ਘਰ ਜਾ ਕੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ । ਲਾਲੀ ਨਾਮ ਦੇ ਨੌਜਵਾਨ ਨੇ ਦੱਸਿਆ ਕਿ ਉਸ ਦੀ ਪ੍ਰੇਮਾ ਨਾਮ ਦੇ ਨੌਜਵਾਨ ਨਾਲ ਰੰਜਿਸ਼ ਚੱਲ ਰਹੀ ਸੀ।ਪਹਿਲਾਂ ਉਹ ਦੋਸਤ ਹੁੰਦੇ ਸਨ ਪਰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ ।ਲਾਲੀ ਨੇ ਦੋਸ਼ ਲਗਾਏ ਕਿ ਪਹਿਲਾਂ ਪ੍ਰੇਮਾ ਆਪਣੇ ਸਾਥੀਆਂ ਨੂੰ ਲੈ ਕੇ ਉਸ ਦੇ ਘਰ ਆਇਆ ਸੀ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਵੀ ਦਿੱਤੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀ ਕੀਤੀ । ਫਿਲਹਾਲ ਇਸ ਹਮਲੇ ਦੌਰਾਨ ਕਿਸੇ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀ ਹੈ।ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।