ਜੰਤਰ – ਮੰਤਰ ਪਹਿਲਵਾਨਾਂ ਦੀ ਚੱਲ ਰਹੀ ਹੜਤਾਲ ਹੋਈ ਖ਼ਤਮ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਹਿਲਵਾਨਾਂ ਵਲੋਂ ਰੈਸਲਿੰਗ ਫੈਡਰਿਸ਼ਨ ਆਫ ਇੰਡੀਆ ਤੇ ਇਸ ਦੇ ਪ੍ਰਧਾਨ ਬ੍ਰਿਜ ਭੂਸ਼ਨ ਦੇ ਖ਼ਿਲਾਫ਼ ਦਿੱਲੀ ਦੇ ਜੰਤਰ -ਮੰਤਰ ਚੱਲ ਰਿਹਾ ਧਰਨਾ ਪ੍ਰਦਰਸ਼ਨ ਖ਼ਤਮ ਹੋ ਗਿਆ ਹੈ। ਦੱਸਿਆ ਜਾ ਰਿਹਾ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੀਟਿੰਗ ਕੀਤੀ ।ਜਿਸ ਤੋ ਬਾਅਦ ਡਬਲਯੂਐਫਆਈ ਦੇ ਮੁੱਖੀ ਵਿਰੁੱਧ ਦੋਸ਼ਾਂ ਦੀ ਜਾਂਚ ਕਰਨ ਲਈ ਇੱਕ ਕਮੇਟੀ ਦਾ ਐਲਾਨ ਕਰਨ ਤੇ ਉਨ੍ਹਾਂ ਨੂੰ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਗਿਆ।

ਜਿਸ ਤੋਂ ਬਾਅਦ ਹੁਣ ਪਹਿਲਵਾਨਾਂ ਨੇ ਹੜਤਾਲ ਨੂੰ ਖ਼ਤਮ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁੱਖੀ ਬ੍ਰਿਜ ਭੂਸ਼ਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਪਿਛਲੇ 2 ਦਿਨਾਂ ਤੋਂ ਜੰਤਰ- ਮੰਤਰ 'ਤੇ ਧਰਨਾ ਚੱਲ ਰਿਹਾ ਸੀ। ਖੇਡ ਮੰਤਰੀ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਭਾਰਤੀ ਕੁਸ਼ਤੀ ਮਹਾਸੰਘ ਤੇ ਗੰਭੀਰ ਦੋਸ਼ ਲਗਾਏ ਹਨ ।