ਭਿਆਨਕ ਸੜਕ ਹਾਦਸੇ ‘ਚ 1 ਦੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਹੁਸ਼ਿਆਰਪੁਰ ਨੇੜੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਔਰਤ ਦੀ ਉਸ ਆਪਣੀ ਹੀ ਧੀ ਦੀਆਂ ਅੱਖਾਂ ਸਾਹਮਣੇ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਔਰਤ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਉਸ ਦਾ ਦਿਓਰ ਤੇ ਧੀ ਗੰਭੀਰ ਰਰੋਪ ਨਾਲ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ । ਜਾਣਕਾਰੀ ਅਨੁਸਾਰ ਜਦੋ ਗੁਰਦਾਸਪੁਰ ਦੇ ਪਿੰਡ ਕੱਸ ਤੋਂ ਹੁਸ਼ਿਆਰਪੁਰ ਜਾ ਰਹੇ ਮੋਟਰਸਾਈਕਲ ਸਵਾਰਾਂ ਵਿੱਚ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਔਰਤ ਰੀਟਾ ਦੀ ਮੌਤ ਹੋ ਸੀ। ਇਸ ਹਾਦਸੇ 'ਵਿੱਚ ਮ੍ਰਿਤਕ ਦਾ ਦਿਓਰ ਅਲਾਹੀ ਤੇ ਧੀ ਪ੍ਰਭਜੋਤ ਜਖ਼ਮੀ ਹੋ ਗਏ ਹਨ। ਜਿਨ੍ਹਾਂ ਦਾ ਹਸਪਤਾਲ 'ਚ ਇਲਾਜ਼ ਚੱਲ ਰਿਹਾ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।