ਭਿਆਨਕ ਸੜਕ ਹਾਦਸੇ ਦੌਰਾਨ 4 ਲੋਕਾਂ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਟਰੱਕ ਤੇ ਕਾਰ ਦੀ ਟੱਕਰ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਕਿ ਹਾਦਸੇ ਦੌਰਾਨ ਮਰਨ ਵਾਲਿਆਂ 'ਚ ਇੱਕ ਗਰਭਵਤੀ ਔਰਤ ਵੀ ਸੀ ।ਫਿਲਹਾਲ ਪੁਲਿਸ ਨੇ ਲਾਸ਼ਾ ਨੂੰ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਪੁਲਿਸ ਵਲੋਂ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ।ਜਾਣਕਾਰੀ ਅਨੁਸਾਰ ਟਰੱਕ ਗਲਤ ਦਿਸ਼ਾ ਤੋਂ ਆ ਰਿਹਾ ਸੀ । ਇਸ ਦੌਰਾਨ ਕਾਰ ਦੀ ਰਫ਼ਤਾਰ ਤੇਜ਼ ਸੀ ।ਜਿਸ ਕਾਰਨ ਦੋਵਾਂ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ।