27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ

ਦਿੱਲੀ (ਦੇਵ ਇੰਦਰਜੀਤ) : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ’ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।

ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।

ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ।