ਹਾਦਸੇ ਦੌਰਾਨ ਜਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਮਿਲਣਗੇ 2000 ਰੁਪਏ: ਮੁੱਖ ਮੰਤਰੀ ਮਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਹੁਣ ਸੜਕ ਹਾਦਸੇ ਦੌਰਾਨ ਜਖ਼ਮੀ ਹੋਣ ਵਾਲੇ ਨੂੰ ਸਮੇ ਸਿਰ ਹਸਪਤਾਲ ਪਹੁੰਚਾਉਣ 'ਤੇ ਪੰਜਾਬ ਸਰਕਾਰ 2000 ਰੁਪਏ ਦੇਵੇਗੀ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। CM ਮਾਨ ਨੇ ਲੋਕਾਂ ਨੂੰ ਆਪਣੇ ਵਾਹਨਾਂ 'ਚ ਮੈਡੀਕਲ ਸਹਾਇਤਾ ਦਾ ਸਾਮਾਨ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਹਾਦਸੇ ਦੌਰਾਨ ਜਾਨਾਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ 5 ਸਾਲਾਂ 'ਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਲਿਆ ਹੈ। cm ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ 'ਚ ਆਉਣ ਵਾਲੇ 95 ਫੀਸਦੀ ਤੋਂ ਵੱਧ ਲੋਕਾਂ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜਾਤ ਮਿਲੀ ਹੈ ।