ਸਿੱਧੂ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ ਦੀ ਹੋਈ ਪਛਾਣ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬੀਤੀ ਦਿਨੀਂ ਬਿਸ਼ਨੋਈ ਗੈਂਗ ਵਲੋਂ ਈ - ਮੇਲ ਰਾਹੀਂ ਜਾਨੋ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਸ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ। ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲੇ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਰਾਜਸਥਾਨ ਦੇ 2 ਵਿਕਅਤੀਆਂ ਨੂੰ ਟਰੇਸ ਕਰਕੇ ਹਿਰਾਸਤ 'ਚ ਲੈ ਲਿਆ ਹੈ। ਦੱਸ ਦਈਏ ਕਿ ਸਿੱਧੂ ਦੇ ਕਤਲ ਤੋਂ ਬਾਅਦ ਲਗਾਤਾਰ ਉਸ ਦੇ ਪਿਤਾ ਨੂੰ ਵੀ ਧਮਕੀਆਂ ਮਿਲ ਰਿਹਾ ਸੀ। ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਤੇ ਹੋਰ ਵੀ ਗੈਂਗ ਦੇ ਮੈਬਰਾਂ ਦਾ ਨਾਮ ਆ ਰਿਹਾ ਸੀ । ਧਮਕੀਆਂ 'ਚ ਕਿਹਾ ਜਾ ਰਿਹਾ ਸੀ ਕਿ ਜਿਸ ਤਰਾਂ ਤੇਰੇ ਪੁੱਤ ਦਾ ਹਾਲ ਹੋਇਆ ਹੈ, ਉਸ ਤੋਂ ਵੀ ਬੁਰਾ ਤੇਰਾ ਕਰਾਂਗੇ ।