ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਲਈ ਸਖ਼ਤ ਹੋਈ ਪੁਲਿਸ , ਹੁਣ ਬੈਂਕ ਵਿੱਚੋ ਕੱਟਿਆ ਜਾਵੇਗਾ ਚਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਨੋਇਡਾ ਤੋਂ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਹੁਣ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਲਈ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਪੁਲਿਸ ਨੇ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਦੇ ਵਾਹਨਾਂ ਨੂੰ ਜ਼ਬਤ ਕਰਨਾ ਸ਼ੁਰੂ ਕਰ ਦਿੱਤਾ ਹੈ । ਹੁਣ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ 10 ਹਜਾਰ ਰੁਪਏ ਤੱਕ ਦਾ ਚਲਾਨ ਕੱਟਿਆ ਜਾਵੇਗਾ। ਇਹ ਚਲਾਨ ਦੇ ਪੈਸੇ ਸਿੱਧਾ ਬੈਂਕ ਖਾਤੇ 'ਚੋ ਕੱਟੇ ਜਾਣਗੇ । ਇਸ ਦੇ ਨਾਲ ਹੀ ਉਸ ਨਾਲ ਡਰਾਈਵਿੰਗ ਲਾਇਸੈਂਸ ਵੀ ਰੱਦ ਕੀਤੇ ਜਾਣਗੇ । ਪੁਲਿਸ ਪੁਰਾਣੇ ਵਾਹਨਾਂ ਨੂੰ ਲੈ ਕੇ ਕਾਫੀ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ। ਵਾਹਨਾਂ ਨੂੰ ਜ਼ਬਤ ਕਰਨ ਲਈ ਹੁਣ 8 ਟੀਮ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮ ਨੇ ਹੁਣ ਤੱਕ 80- ਵਾਹਨਾਂ ਨੂੰ ਜ਼ਬਤ ਕਰ ਲਿਆ ਹੈ।