ਮਿਆਂਮਾਰ ‘ਚ ਪੁਲਸ ਵਲੋਂ 18 ਪ੍ਰਦਰਸ਼ਨਕਾਰੀਆਂ ਦੀ ਗੋਲੀ ਮਾਰ ਕੇ ਕੀਤੀ ਹੱÎਤਆ

by vikramsehajpal

ਯੰਗੂਨ,(ਦੇਵ ਇੰਦਰਜੀਤ) :ਮਿਆਂਮਾਰ 'ਚ ਲੋਕਤੰਤਰ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦਰ ਰਹੇ ਲੋਕਾਂ 'ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ। ਇਸ 'ਚ 18 ਵਿਅਕਤੀਆਂ ਦੀ ਮੌਤ ਹੋਈ ਹੈ ਤੇ 30 ਤੋਂ ਵੱਧ ਜ਼ਖ਼ਮੀ ਹੋਏ ਹਨ। ਇਸ ਤੋਂ ਪਹਿਲਾਂ 20 ਫਰਵਰੀ ਨੂੰ ਹੋਈ ਫਾਇਰਿੰਗ ਵਿਚ 3 ਲੋਕਾਂ ਦੀ ਮੌਤ ਹੋਈ ਸੀ। ਇਨ੍ਹਾਂ ਵਿਚ ਇੱਕ ਔਰਤ ਵੀ ਸ਼ਾਮਲ ਸੀ। ਉਧਰ, ਸੰਯੁਕਤ ਰਾਸ਼ਟਰ 'ਚ ਫ਼ੌਜ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਮਿਆਂਮਾਰ ਦੀ ਰਾਜਦੂਤ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਵਿਸ਼ਵ ਭਾਈਚਾਰੇ ਨੂੰ ਫ਼ੌਜੀ ਸਾਸਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਲੋਕਤੰਤਰੀ ਵਿਵਸਥਾ ਨੂੰ ਤੁਰੰਤ ਬਹਾਲ ਕਰਨ ਦੀ ਗੁਹਾਰ ਲਗਾਈ ਸੀ।