ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਦੇ ਖਾਤਿਆਂ ਦੀ ਜਾਂਚ ਸ਼ੁਰੂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ; ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ,ਉੱਥੇ ਹੀ ਹੁਣ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਖਾਤਿਆਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਪੁਲਿਸ ਕਿਰਨਦੀਪ ਕੌਰ ਬਾਰੇ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਸ ਦੇ ਸੰਪਰਕ ਕਿਸ -ਕਿਸ ਨਾਲ ਸਨ ? ਹੁਣ ਤੱਕ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਪਹਿਲਾਂ ਵੀ ਕਈ ਖਾਲਿਸਤਾਨੀ ਰੈਲੀਆਂ 'ਚ ਹਿੱਸਾ ਲੈ ਚੁੱਕੀ ਹੈ। ਦੱਸ ਦਈਏ ਕੁਝ ਸਮੇ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦਾ ਕਿਰਨਦੀਪ ਕੌਰ ਨਾਲ ਵਿਆਹ ਹੋਇਆ ਸੀ। ਕਿਰਨਦੀਪ ਕੌਰ ਇੰਗਲੈਂਡ ਦੀ ਰਹਿਣ ਵਾਲੀ ਹੈ । ਹਾਲਾਂਕਿ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦਾ ਚਿਹਰਾ ਕਿਸੇ ਨੇ ਨਹੀਂ ਦੇਖਿਆ ਹੈ ਕਿਉਕਿ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਇਹ ਮੇਰੇ ਨਿੱਜੀ ਜ਼ਿੰਦਗੀ ਹੈ।

More News

NRI Post
..
NRI Post
..
NRI Post
..