ਬਜ਼ੁਰਗ ਮਾਂ ਨੂੰ ਘਰੋਂ ਬੇਘਰ ਕਰਨ ‘ਤੇ ਪੁਲਿਸ ਨੇ ਚੁੱਕਿਆ ਇਹ ਵੱਡਾ ਕਦਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲਾਲਾਬਾਦ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 2 ਸਕੇ ਭਰਾਵਾਂ ਵਲੋਂ ਆਪਣੀ 80 ਸਾਲਾ ਦੀ ਬਜ਼ੁਰਗ ਮਾਤਾ ਨੂੰ ਘਰੋਂ ਬੇਘਰ ਕੀਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਅਦਾਲਤ ਨੇ ਦੋਵਾਂ ਪੁੱਤਰਾਂ ਨੂੰ ਜੇਲ੍ਹ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ। ਅਦਾਲਤ ਦੇ ਹੁਕਮ ਤਹਿਤ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦਕਿ ਦੂਸਰਾ ਦੋਸ਼ੀ ਫਰਾਰ ਚੱਲ ਰਿਹਾ ਹੈ। ਨਿਵਾਸੀ ਸੁਰਜੀਤ ਸਿੰਘ ਨੇ ਕਿਹਾ ਕਿ ਪੀਰਾਂ ਵਾਲੀ ਢਾਣੀ ਕਾਠਗੜ੍ਹ ਨਿਵਾਸੀ ਮਾਤਾ ਸੁਮਿੱਤਰਾ ਨੂੰ ਉਸ ਦੇ 2 ਪੁੱਤਰਾਂ ਗੁਰਦਿਆਲ ਸਿੰਘ ਤੇ ਜਰਨੈਲ ਸਿੰਘ ਵਲੋਂ ਘਰੋਂ ਬਾਹਰ ਕਢਿਆ ਗਿਆ ਹੈ। ਦੱਸ ਦਈਏ ਕਿ ਮਾਤਾ ਸੁਮਿੱਤਰਾ ਬਾਈ ਦੇ ਪਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ਨੂੰ ਲੈ ਕੇ ਮਾਤਾ ਨੇ ਜਦੋ 'ਚ ਜੱਜ ਸਾਹਿਬ ਨੂੰ ਕੇਸ ਦਰਜ ਕਰਵਾ ਦਿੱਤਾ । ਇਸ ਮਾਮਲੇ ਨੂੰ ਲੈ ਕੇ ਅਦਾਲਤ ਨੇ ਦੋਵਾਂ ਪੁੱਤਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਆਪਣੀ ਮਾਤਾ ਨੂੰ ਦੇਣ ਦੇ ਨਿਰਦੇਸ਼ ਦਿੱਤੇ ਹਨ। ਜੇਕਰ ਉਹ ਪਾਲਣਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ । ਇਨ੍ਹਾਂ ਹੁਕਮਾਂ ਤੋਂ ਬਾਅਦ ਪੁਲਿਸ ਨੇ ਇਕ ਦੋਸ਼ੀ ਨੂੰ ਕਾਬੂ ਕਰ ਲਿਆ ਹੈ ਜਦਕਿ ਇਕ ਫਰਾਰ ਚੱਲ ਰਿਹਾ ਹੈ ।