ਪੁਲਿਸ ਮੁਲਾਜ਼ਮ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਬਾ ਬਾਹਰਵਾਰ ਬਹਿਕਾਂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੁਲਿਸ ਮੁਲਾਜ਼ਮ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਦੱਸਿਆ ਜਾ ਰਿਹਾ ਲੁਟੇਰੇ ਮੁਲਾਜ਼ਮ ਦੇ ਘਰੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫਰਾਰ ਹੋ ਗਏ ।ਉੱਥੇ ਹੀ ਚੋਰਾਂ ਨੇ ਕਸਬੇ ਅੰਦਰ 2 ਹਫਤਿਆਂ ਤੋਂ ਚੋਰਾਂ ਨੇ ਲੱਖਾਂ ਰੁਪਏ ਦਾ ਨੁਕਸਾਨ ਕਰ ਦਿੱਤਾ ਹੈ ਤੇ ਲੋਕ ਇਨਸਾਫ ਲਈ ਦਰ -ਦਰ ਭਟਕ ਰਹੇ ਹਨ। ਜਾਣਕਾਰੀ ਅਨੁਸਾਰ ਗੁਰਤੇਜ ਸਿੰਘ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਉਦਿਆਂ 40 ਤੋਲੇ ਸੋਨਾ ਤੇ 2 ਲੱਖ ਤੋਂ ਵੱਧ ਰੁਪਏ ਦੀ ਨਕਦੀ ਚੋਰੀ ਕੀਤੀ ।ਮੌਕੇ ਦੀ ਸਾਰੀ ਘਟਨਾ CCTV ਕੈਮਰੇ 'ਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..